ਲੁਧਿਆਣਾ ’ਚ ਭਾਜਪਾ ਦੀ ਮੀਟਿੰਗ ਦਾ ਕਿਸਾਨਾਂ ਵੱਲੋਂ ਵਿਰੋਧ, ਭਾਜਪਾ ਆਗੂ ਤੇ ਕਿਸਾਨ ਆਹਮੋ-ਸਾਹਮਣੇ

ਭਾਜਪਾ ਆਗੂ ਤੇ ਕਿਸਾਨ ਆਹਮੋ-ਸਾਹਮਣੇ

ਲੁਧਿਆਣਾ (ਰਾਮ ਗੋਪਾਲ ਰਾਏਕੋਟੀ/ਰਘੁਬੀਰ ਸਿੰਘ)। ਭਾਜਪਾ ਆਗੂਆਂ ਵੱਲੋਂ ਨਾਗਪਾਲ ਹੋਟਲ ’ਚ ਮੀਟਿੰਗ ਰੱਖੀ ਗਈ ਸੀ ਜਿਸ ਦਾ ਪਤਾ ਚੱਲਦਿਆਂ ਹੀ ਕਿਸਾਨਾਂ ਨੇ ਇਕੱਠੇ ਹੋ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤੇ ਭਾਜਪਾ ਆਗੂਆਂ ਖਿਲਾਫ਼ ਨਾਅਰੇਬਾਜ਼ੀ ਕਰਨ ਲੱਗੇ ਜਿਵੇਂ ਹੀ ਭਾਜਪਾ ਦੀ ਮਹਿਲਾ ਮੋਰਚਾ ਦੀ ਕੌਮੀ ਪ੍ਰਧਾਨ ਸੁਖਪ੍ਰੀਤ ਕੌਰ ਲੁਧਿਆਣਾ ਵਿਖੇ ਮੀਟਿੰਗ ਲਈ ਪੁੱਜੇ ਕਿਸਾਨ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕੁਝ ਭਾਜਪਾ ਵਰਕਰਾਂ ਨੇ ਵੀ ਨਾਅਰੇਬਾਜ਼ੀ ਕੀਤੀ ਜ਼ਿਲ੍ਹਾ ਲੁਧਿਆਣਾ ਦੇ ਭਾਜਪਾ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਪੁਲਿਸ ਨਾਲ ਬਹਿਸ ਹੋਈ ਕੀ ਉਹ ਭਾਜਪਾ ਵਰਕਰਾਂ ਨੂੰ ਧਮਕਾ ਰਹੇ ਹਨ । ਕਿਸਾਨ ਅਜੇ ਤਕ ਵੀ ਹੋਟਲ ਅੱਗੇ ਡਟੇ ਹੋਏ ਹਨ।

 

ਜ਼ਿਕਰਯੋਗ ਹੈ ਕਿ ਕੇੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪਿਛਲੇ ਕਾਫ਼ੀ ਸਮੇਂ ਤੋਂ ਵਿਰੋਧ ਚੱਲ ਰਿਹਾ ਹੈ ਜਿਸ ਦੇ ਮੱਦੇਨਜ਼ਰ ਕਿਸਾਨ ਦਿੱਲੀ ਦੇ ਟਿਕਰੀ ਬਾਰਡਰ ’ਤੇ ਲਗਾਤਾਰ ਧਰਨਾ ਦੇ ਰਹੇ ਹਨ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਇਹ ਤਿੰਨੇ ਕਾਲੇ ਖੇਤੀ ਕਾਨੂੰਨ ਸਰਕਾਰ ਵਾਪਸ ਨਹੀਂ ਲੈਂਦੀ ਹੈ ਉਹ ਧਰਨਾ ਜਾਰੀ ਰੱਖਣਗੇ ਤੇ ਭਾਜਪਾ ਆਗੂਆਂ ਦਾ ਹਰ ਪਿੰਡ, ਸ਼ਹਿਰ ਤੇ ਕਸਬਿਆਂ ’ਚ ਵਿਰੋਧ ਕੀਤਾ ਜਾਵੇਗਾ ਜਿਸ ਦੇ ਤਹਿਤ ਜਦੋਂ ਵੀ ਕਿਤੇ ਭਾਜਪਾ ਆਗੂਆਂ ਦਾ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਕਿਸਾਨ ਵੱਡੀ ਗਿਣਤੀ ’ਚ ਉਨ੍ਹਾਂ ਦਾ ਵਿਰੋਧ ਕਰਨ ਲਈ ਪੁੱਜੇ ਜਾਂਦੇ ਹਨ।

ਦੂਜੇ ਪਾਸੇ ਕੇਂਦਰ ਸਰਕਾਰ ਵੀ ਆਪਣੀ ਜਿੱਦ ’ਤੇ ਅੜੀ ਹੋਈ ਹੈ ਕੇਂਦਰ ਦਾ ਕਹਿਣਾ ਹੈ ਕਿ ਉਹ ਬਿੱਲਾਂ ’ਚ ਹਰ ਤਰ੍ਹਾਂ ਦੀ ਸੋਧ ਕਰਨ ਲਈ ਤਿਆਰ ਹੈ ਪਰ ਇਹ ਤਿੰਨ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ