ਗੁਰੂਹਰਸਹਾਏ ’ਚ ਮੁੱਖ ਮੰਤਰੀ ਚੰਨੀ ਦਾ ਭਾਰੀ ਵਿਰੋਧ
(ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਦੇ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਦੀ ਗੁਰੂਹਰਸਹਾਏ ਫੇਰੀ ਦੋਰਾਨ ਸਖਤ ਵਿਰੋਧ ਕੀਤਾ ਗਿਆ। ਇਸ ਮੋਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਉਹਨਾਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਫਾਰਮ ਹਾਊਸ ਮੋਹਨ ਕੇ ਉਤਾੜ ਵਿਖੇ ਪਹੁੰਚੇ ਤੇ ਇੱਥੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਅਧਿਆਪਕਾਂ ਦੇ ਵਿਰੋਂਧ ਨੂੰ ਵੇਖਦਿਆਂ ਆਪਣਾ ਭਾਸ਼ਣ ਵੀ ਰੋਕਣਾ ਪਿਆ। ਮੁੱਖ ਮੰਤਰੀ ਚੰਨੀ ਨੇ ਵੱਖ ਵੱਖ ਜਗ੍ਹਾ ਤੇ ਨੀਂਹ ਪੱਥਰ ਰੱਖਣੇ ਹਨ।
ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਮੁੱਖ ਮੰਤਰੀ ਦਾ ਭਾਰੀ ਵਿਰੋਧ ਕੀਤਾ। ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ । ਇਸ ਦੌਰਾਨ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਦੇ ਬਾਹਰ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ