
ਕਿਹਾ, ਪੁਰਾਣੀਆਂ ਸਰਕਾਰਾਂ ਦੇ ਬੀਜੇ ਹੋਏ ਕੰਡੇ ਚੁਗਣੇ ਪੈ ਰਹੇ ਹਨ ਪਰ ਫਿਰ ਵੀ ਭੱਠਲ ਕਾਲਜ ਦਾ ਮੁੱਦਾ ਸਾਡੇ ਧਿਆਨ ’ਚ ਐ
Government College Bhatthal: (ਰਾਜ ਸਿੰਗਲਾ) ਲਹਿਰਾਗਾਗਾ। ਭੱਠਲ ਕਾਲਜ ਲਈ ਟੈਕਨੀਕਲ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਾਲਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਜਲਦੀ ਫੈਸਲਾ ਲੈਣ ਜਾ ਰਹੀ ਹੈ। ਵਿਰੋਧੀ ਧਿਰ ਨੂੰ ਘੇਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਆਖਿਆ ਕਿ ਵਿਰੋਧੀ ਧਿਰ ਭੱਠਲ ਕਾਲਜ ਦੇ ਨਾਂਅ ’ਤੇ ਡਰਾਮਾ ਕਰ ਰਹੀ ਹੈ। ਸ਼ਹਿਰ ਨਿਵਾਸੀਆਂ ਤੇ ਇਲਾਕੇ ਨਿਵਾਸੀਆਂ ਸਾਰਿਆਂ ਨੂੰ ਪਤਾ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ਉਥੋਂ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਤੋਂ ਵਾਂਝਾ ਕਰ ਦਿੱਤਾ ਗਿਆ ਸੀ। ਭੱਠਲ ਕਾਲਜ ਦੇ ਮੁਲਾਜ਼ਮਾਂ ਨੂੰ ਲਗਭਗ 36 ਮਹੀਨਿਆਂ ਤੋਂ ਕਾਂਗਰਸ ਸਰਕਾਰ ’ਚ ਤਨਖਾਹ ਨਹੀਂ ਮਿਲੀ ਸੀ। Government College Bhatthal
ਭੱਠਲ ਕਾਲਜ ਨੂੰ ਬੰਦ ਕਰਵਾਉਣ ’ਚ ਕਾਂਗਰਸ ਸਰਕਾਰ ਨੇ ਕੋਈ ਕਮੀ ਨਹੀਂ ਛੱਡੀ ਸੀ। ਜੋ ਅੱਜ ਦੇ ਕਾਂਗਰਸ ਦੇ ਲੀਡਰ ਉਸ ’ਤੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਆਖਿਆ ਕਿ ਭੱਠਲ ਕਾਲਜ ਨੂੰ ਬੰਦ ਕਰਵਾਉਣ ਵਿੱਚ ਸਭ ਤੋਂ ਵੱਡਾ ਹੱਥ ਕਾਂਗਰਸ ਸਰਕਾਰ ਦਾ ਹੈ, ਜਿਸ ਨੇ 104 ਮੁਲਾਜ਼ਮਾਂ ਦੀ ਲਗਭਗ ਤਿੰਨ ਸਾਲ ਦੀ ਤਨਖਾਹ ’ਤੇ ਰੋਕ ਲਗਾ ਕੇ ਭੱਠਲ ਕਾਲਜ ਦੇ ਮੁਲਾਜ਼ਮਾਂ ਦਾ ਮਨੋਬਲ ਤੇ ਉਨ੍ਹਾਂ ਦੀ ਜੀਵਨ ਸ਼ੈਲੀ ’ਤੇ ਇੱਕ ਬਹੁਤ ਹੀ ਮਾੜਾ ਅਸਰ ਪਾਇਆ ਹੈ। ਕੈਬਨਿਟ ਮੰਤਰੀ ਨੇ ਆਖਿਆ ਕਿ ਭੱਠਲ ਕਾਲਜ ਦੇ ਮੁਲਾਜ਼ਮਾਂ ਦੇ ਘਰੇਲੂ ਖਰਚਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇੱਕ ਵਾਰ ਛੇ ਮਹੀਨੇ ਤੇ ਇੱਕ ਵਾਰ ਦੋ ਮਹੀਨਿਆਂ ਦੀ ਤਨਖਾਹ ਮੁਲਾਜ਼ਮਾਂ ਦੇ ਖਾਤਿਆਂ ’ਚ ਪਵਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ: Weather Alert Punjab: ਆਉਣ ਵਾਲੇ ਦਿਨਾਂ ਤੱਕ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਜਾਰੀ ਹੋਈ ਚੇਤਾਵਨੀ
ਭੱਠਲ ਕਾਲਜ ਦੇ ਮੁਲਾਜ਼ਮਾਂ ਦੇ ਨਾਲ ਲਗਾਤਾਰ ਮੀਟਿੰਗਾਂ ਜਾਰੀ ਹਨ, ਬਹੁਤ ਜਲਦ ਭੱਠਲ ਕਾਲਜ ਦੇ ਮੁਲਾਜ਼ਮਾਂ ਦਾ ਪੱਕਾ ਹੱਲ ਕੀਤਾ ਜਾਵੇਗਾ। ਇਸ ਮੁੱਦੇ’ ਤੇ ਜਦੋਂ ਭੱਠਲ ਕਾਲਜ ਦੇ ਮੁਲਾਜ਼ਮਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਵੇਲੇ ਪੰਜ ਕਰੋੜ ਰੁਪਏ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਜਾਰੀ ਹੋਣ ਦੀ ਗੱਲ ਸਾਹਮਣੇ ਆਈ ਸੀ ਪਰ ਉਹ ਕਿੱਥੇ ਗਏ ਉਹ ਹਾਲੇ ਤੱਕ ਕਿਸੇ ਨੂੰ ਨਹੀਂ ਪਤਾ ਲੱਗਿਆ। ਜੇਕਰ ਪੁਰਾਣੀਆਂ ਸਰਕਾਰਾਂ ਨੇ ਸਾਥ ਦਿੱਤਾ ਹੁੰਦਾ ਤਾਂ ਇਹ ਨੌਬਤ ਨਹੀਂ ਆਉਣੀ ਸੀ। ਮੁਲਾਜ਼ਮਾਂ ਦੀ ਤਾਂ ਇਹੀ ਬੇਨਤੀ ਹੈ ਕਿ ਭੱਠਲ ਕਾਲਜ ਦੇ ਮੁੱਦੇ ’ਤੇ ਸਿਆਸੀ ਰੋਟੀਆਂ ਸੇਕਣ ਦੀ ਥਾਂ ਇਸ ਦਾ ਪੱਕਾ ਹੱਲ ਕੀਤਾ ਜਾਵੇ ਤੇ ਮੁਲਾਜ਼ਮਾਂ ਨੂੰ ਉਹਨਾਂ ਦਾ ਬਣਦਾ ਹੱਕ ਦਿਵਾਇਆ ਜਾਵੇ। Government College Bhatthal