ਚੰਡੀਗੜ੍ਹ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ (Weather News) ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜੇ ਵੀ ਪੈਣਗੇ। ਸੂਬਿਆਂ ਦੇ ਬਾਕੀ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਖਰਾਬ ਮੌਸਮ ਕਾਰਨ ਕਣਕ ਦੀ ਫਸਲ ਦਾ ਪਹਿਲਾਂ ਹੀ ਕਾਫੀ ਨੁਕਸਾਨ ਹੋਇਆ ਹੈ।
(Weather News) ਔਰੇਂਜ ਅਲਰਟ…
ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ- ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। 4 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 5 ਅਪ੍ਰੈਲ ਤੋਂ ਮੌਸਮ ਸਾਫ ਹੋ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚੇਤਾਵਨੀ
ਉੱਥੇ ਹੀ ਦੱਸਣਯੋਗ ਹੈ ਕਿ ਅਪਰੈਲ ਦੇ ਸ਼ੁਰੂਆਤੀ ਦਿਨਾਂ ’ਚ ਹੀ 48 ਘੰਟਿਆਂ ਵਿੱਚ 11 ਮਿਲੀਮੀਟਰ ਵਰਖਾ ਰਿਕਾਰਡ ਹੋ ਚੁੱਕੀ ਹੈ। ਜਦਕਿ ਐਤਵਾਰ ਨੂੰ ਵੱਧ ਤੋਂ ਵੱਧ ਪਾਰੇ ਵਿੱਚ ਆਮ ਨਾਲੋਂ 4-5 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਅਪਰੈਲ ਨੂੰ ਵੀ ਬੰਦ ਛਾਏ ਰਹਿਣਗੇ ਅਤੇ ਕੁਝ ਜ਼ਿਲ੍ਹਿਆਂ ਵਿੱਚ ਬੂੰਦਾਬਾਂਦੀ ਦੇ ਆਸਾਰ ਬਣ ਰਹੇ ਹਨ। ਇਸ ਤੋਂ ਬਾਅਦ 5 ਅਪਰੈਲ ਤੋਂ ਮੌਸਮ ਡਰਾਈ ਹੋਣਾ ਸ਼ੁਰੂ ਹੋਵੇਗਾ। (Weather News)
ਮੌਸਮ ਦੀਆਂ ਇਨ੍ਹਾਂ ਚੇਤਾਵਨੀਆਂ ਨਾਲ ਕਿਸਾਨਾਂ ਦੇ ਚਿਹਰਿਆਂ ’ਤੇ ਚਿੰਤਾ ਦੀਆਂ ਲਕੀਰਾਂ ਹੋਰ ਗੂੜ੍ਹੀਆਂ ਗਈਆਂ ਹਨ। ਜੇਕਰ ਇਹ ਮੀਂਹ ਦਾ ਮੌਸਮ ਇਸੇ ਤਰ੍ਹਾਂ ਹੀ ਗੜਬੜਾਉਂਦਾ ਰਿਹਾ ਤਾਂ ਹਾੜੀ ਦੇ ਮੌਸਮ ਵਿੱਚ ਵਾਢੀ ਕਰਨ ਵਿੱਚ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।