ਅਸਲਾ ਡੀਲਰ ਤੇ ਪੁਲਿਸ ਸਟੇਸ਼ਨਾਂ ‘ਚ ਜਮਾ ਹੋਏ ਲਾਇਸੰਸੀ ਹਥਿਆਰ ਰਲੀਜ ਕਰਨ ਦਾ ਹੁਕਮ

Licensed firearms

ਫਾਜਿਲਕਾ (ਰਜਨੀਸ਼ ਰਵੀ)। ਜਿਲਾ ਮੈਜਿਸਟ੍ਰੇਟ ਫਾਜਿਲਕਾ ਡਾ. ਸੇਨੂ ਦੁੱਗਲ, ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਾਜਿਲਕਾ ਦੇ ਸਮੂਹ ਅਧਿਕਾਰਤ ਅਸਲਾ ਡੀਲਰ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮਾਂ ਹੋਏ ਲਾਇਸੰਸੀ ਹਥਿਆਰ ਰਲੀਜ ਕਰਨ ਦਾ ਹੁਕਮ ਜਾਰੀ ਕੀਤੇ ਹਨ।

ਲੋਕ ਸਭਾ ਚੋਣਾ-2024 ਦੇ ਮੱਦੇਨਜਰ ਸਮੂਹ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਅਤੇ ਅਧਿਕਾਰਤ ਅਸਲਾ ਡੀਲਰ ਪਾਸ ਜਮਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ। ਹੁਣ ਲੋਕ ਸਭਾ ਚੋਣਾਂ-2024 ਦੀ ਪ੍ਰਕਿਰਿਆ ਸਮਾਪਤ ਹੋ ਚੁੱਕੀ ਹੈ।

Also Read : ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਅਸਤੀਫਾ