ਸਤਲੁਜ ‘ਚ ਪਾਣੀ ਵਧਣ ਨਾਲ ਸਰਹੱਦੀ ਲੋਕ ਸਹਿਮੇ | Flood In Punjab
- ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਿਲ੍ਹਾ ਲੁਧਿਆਣਾ ‘ਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ | Flood In Punjab
- ਜ਼ਿਲ੍ਹਾ ਫਿਰੋਜ਼ਪੁਰ, ਮੋਗਾ, ਲੁਧਿਆਣਾ ਤੇ ਰੂਪਨਗਰ ਦੇ ਲੋਕਾਂ ਦੀਆਂ ਮੁਸੀਬਤਾਂ ‘ਚ ਭਾਰੀ ਵਾਧਾ | Flood In Punjab
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਰੋਪੜ ਹੈੱਡ ਵਰਕਸ ਤੋਂ 2,40,930 ਕਿਊਸਿਕ ਪਾਣੀ ਛੱਡੇ ਜਾਣ ਕਾਰਨ ਫਿਲੌਰ, ਨਕੋਦਰ, ਸ਼ਾਹਕੋਟ, ਫਿਰੋਜ਼ਪੁਰ ਅਤੇ ਮੋਗਾ ਦੇ ਹੇਠਲੇ ਇਲਾਕਿਆਂ ਅਤੇ ਹੜ੍ਹ ਸੰਭਾਵਿਤ ਖੇਤਰਾਂ ‘ਚ ਸਥਿਤ 136 ਪਿੰਡਾਂ ਨੂੰ ਤੁਰੰਤ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ ਸਤਲੁਜ ‘ਚ ਪਾਣੀ ਵਧਣ?ਕਾਰਨ ਕਈ ਪਿੰਡਾਂ ਦਾ ਦੂਜੇ ਪਿੰਡਾਂ ਨਾਲੋਂ ਸੰਪਰਕ ਟੁੱਟ ਗਿਆ ਹੈ ਤੇ ਹਜ਼ਾਰਾਂ ਏਕੜ ਫਸਲ ਪਾਣੀ ‘ਚ ਡੁੱਬ ਗਈ ਹੈ ਮੋਗਾ ਵਿਖੇ 12 ਹਜ਼ਾਰ ਏਕੜ ਫਸਲ ਪਾਣੀ ‘ਚ ਰੁੜ ਗਈ ਹੈ ਦਰਿਆ ਕਿਨਾਰੇ ਵਸਦੇ ਪਿੰਡਾਂ ਦੇ ਲੋਕਾਂ ਦੇ ਸਾਹ ਸੂਤੇ ਹੋਏ ਹਨ। (Flood In Punjab)
ਜਾਣਕਾਰੀ ਅਨੁਸਾਰ ਭਾਖੜਾ ਬੰਨ ਤੋਂ ਪਾਣੀ ਛੱਡੇ ਜਾਣ ਕਾਰਨ ਸਤੁਲਜ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ ਤੇ ਸਤਲੁਜ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਭਾਖੜਾ ਬੰਨ ਤੋਂ ਹੋਰ ਪਾਣੀ ਛੱਡਿਆ ਜਾ ਚੁੱਕਾ ਹੈ ਜਿਸ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਵਧ ਸਕਦਾ ਹੈ ਜਿਸ ਕਾਰਨ ਪ੍ਰਸ਼ਾਸਨ ਵੱਲੋਂ ਦਰਿਆ ਕਿਨਾਰੇ ਵਸਦੇ ਇਲਾਕਿਆਂ ਦੇ ਪਿੰਡਾਂ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਕਈ ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਪ੍ਰਸ਼ਾਸਨ ਵੱਲੋਂ ਸ਼ਾਹਕੋਟ ਦੇ 63, ਫਿਲੌਰ ਦੇ 13, ਨਕੋਦਰ ਦੇ 5, ਫਿਰੋਜ਼ਪੁਰ ਦੇ 52 ਅਤੇ ਮੋਗਾ ਦੇ 3 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।
ਮੋਗਾ ‘ਚ 12 ਹਜ਼ਾਰ ਏਕੜ ਫਸਲ ਹੜ ਦੀ ਲਪੇਟ ‘ਚ | Flood In Punjab
ਸੱਚ ਕਹੂੰ ਨਿਊਜ਼, ਮੋਗਾ ਜ਼ਿਲ੍ਹਾ ਮੋਗਾ ‘ਚ ਸਤਲੁਜ ਦਰਿਆ ‘ਚ ਬੀਤੇ ਦੋ ਦਿਨਾਂ ਤੋਂ ਦਰਿਆ ਵਿੱਚ ਪਾਣੀ ਦਾ ਵਹਾਅ ਵਧਣ ਕਾਰਨ ਨਾਲ ਲੱਗਦੇ 18-20 ਪਿੰਡਾਂ ਦੇ ਕਿਸਾਨਾਂ ਦੀ ਕਰੀਬ 12 ਹਜ਼ਾਰ ਏਕੜ ਫਸਲ ਹੜ ਦੀ ਲਪੇਟ ਵਿੱਚ ਆ ਚੁੱਕੀ ਹੈ। 16 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਭਾਰੀ ਬਾਰਸ ਦੀ ਸੰਭਾਵਨਾ ਦੇ ਮੱਦੇਨਜਰ ਚੌਕਸੀ ਵਾਸਤੇ ਆਪਣੇ ਆਪਣੇ ਜ਼ਿਲ੍ਹੇ ਵਿੱਚ ਹੋਣ ਵਾਲੀ ਭਾਰੀ ਬਾਰਸ ਸਬੰਧੀ ਕਿਸੇ ਵੀ ਘਟਨਾ ਨਾਲ ਨਿਪਟਣ ਲਈ ਅਗਾਊ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ ਪਰ ਸਾਰੇ ਪ੍ਰਬੰਧ ਧਰੇ ਧਰਾਏ ਰਹਿ ਗਏ। (Flood In Punjab)
ਰੋਪੜ ‘ਚ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ | Flood In Punjab
ਰੋਪੜ ‘ਚ ਭਾਰੀ ਬਾਰਿਸ਼ ਦੇ ਚਲਦਿਆਂ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ਰੂਪਨਗਰ ਵੱਲੋਂ ਸੋਮਵਾਰ ਨੂੰ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ਦੱਸਣਯੋਗ ਹੈ ਕਿ ਭਾਰੀ ਬਾਰਿਸ਼ ਕਰਕੇ ਰੋਪੜ ਦੇ ਕਈ ਪਿੰਡਾਂ ‘ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਭਾਰੀ ਬਾਰਿਸ਼ ਅਤੇ ਭਾਖੜਾ ਡੈਮ ਦੇ ਫਲੱਡ ਗੇਟਾਂ ਤੋਂ ਛੱਡੇ ਪਾਣੀ ਨਾਲ ਜ਼ਿਲ੍ਹਾ ਰੂਪਨਗਰ ਦੇ ਹੇਠਲੇ ਕਈ ਇਲਾਕਿਆਂ ‘ਚ ਹੜ੍ਹਾਂ ਦਾ ਪਾਣੀ ਭਰਨ ਕਰਕੇ ਭਾਰੀ ਤਬਾਹੀ ਹੋਈ ਹੈ ਜ਼ਿਲ੍ਹੇ ਦੇ ਕਈ ਪਿੰਡਾਂ ‘ਚ 9-9 ਫੁੱਟ ਪਾਣੀ ਭਰ ਗਿਆ ਹੈ ਅਤੇ ਲੋਕ ਜਾਨ ਬਚਾਉਣ ਲਈ ਛੱਤਾਂ ‘ਤੇ ਚੜੇ ਹੋਏ ਹਨ। (Flood In Punjab)