ਰਾਜਨ ਮਾਨ
ਗੁਰਦਾਸਪੁਰ , 4 ਦਸੰਬਰ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤ ਵਿਭਾਗ ਦੀਆਂ ਸ਼ਹਿਰੀ ਜਾਇਦਾਦਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇਗੀ ਤਾਂ ਕਿ ਪੰਚਾਇਤ ਸੰਮਿਤੀਆਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ
ਸ. ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਸ਼ਹਿਰਾਂ ਵਿਚ ਵਿਭਾਗ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸਮੁੱਚੀ ਜਾਣਕਾਰੀ ਅਤੇ ਇਹਨਾਂ ਦੀ ਵੱਧ ਤੋਂ ਵੱਧ ਕੀਤੀ ਵਰਤੋਂ ਬਾਰੇ ਵਿਸਥਾਰ ਨਾਲ ਰਿਪੋਰਟ ਤਿਆਰ ਕਰਕੇ 15 ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਕੋਲ ਪੇਸ਼ ਕੀਤੀ ਜਾਵੇ ਤਾਂ ਕਿ ਇੱਕ ਮਹੀਨੇ ਵਿੱਚ ਸਾਰੀਆਂ ਸਕੀਮਾਂ ਉੱਤੇ ਕੰਮ ਸ਼ੁਰੂ ਕਰਵਾਇਆ ਜਾ ਸਕੇ ਉਹਨਾਂ ਕਿਹਾ ਕਿ ਹਰ ਬਲਾਕ ਸੰਮਤੀ ਤੋਂ ਉਸ ਦੀਆਂ ਜਾਇਦਾਦਾਂ ਦੀ ਵਿਸਥਾਰ ਵਿੱਚ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਤਾਂ ਜੋ ਉਸ ਦੀ ਮੌਜ਼ੂਦਾ ਸਥਿਤੀ ਅਨੁਸਾਰ ਵਿਉਂਤਬੰਦੀ ਕੀਤੀ ਜਾਵੇ
ਪੰਚਾਇਤ ਮੰਤਰੀ ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਭਾਗ ਦੀਆਂ ਸ਼ਹਿਰੀ ਜਾਇਦਾਦਾਂ ਤੋਂ ਨਜਾਇਜ ਕਬਜੇ ਹਟਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਵਿਭਾਗ ਦੀਆਂ ਖਾਲੀ ਪਾਈਆਂ ਜਾਇਦਾਦਾਂ ਦੁਆਲੇ ਤੁਰੰਤ ਚਾਰ ਦੀਵਾਰੀ ਕੀਤੀ ਜਾਵੇ ਤਾਂ ਕਿ ਉਹਨਾਂ ‘ਤੇ ਨਜਾਇਜ ਕਬਜੇ ਨਾ ਹੋਣ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।