ਸਾਡੇ ਨਾਲ ਸ਼ਾਮਲ

Follow us

12.9 C
Chandigarh
Monday, February 23, 2026
More
    Home Breaking News ਪੰਜਾਬ ਚ ਸੇਵਾ ...

    ਪੰਜਾਬ ਚ ਸੇਵਾ ਮੁਕਤ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦੇ ਆਦੇਸ਼

    ਪੰਜਾਬ ਚ ਸੇਵਾ ਮੁਕਤ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦੇ ਆਦੇਸ਼

    ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਸੇਵਾਮੁਕਤੀ ਮਗਰੋਂ ਮੁੜ ਨਿਯੁਕਤ ਕੀਤੇ ਗਏ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਵਿਭਾਗ ਵੱਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ ‘ਚ ਕਿਹਾ ਗਿਆ ਹੈ ਕਿ ਅਜਿਹੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਫ਼ਾਰਗ ਕਰ ਦਿੱਤਾ ਜਾਵੇ।

    ਸਰਕਾਰ ਦੇ ਹੁਕਮਾਂ ‘ਚ ਕਿਹਾ ਗਿਆ ਹੈ ਕਿ ਸੇਵਾਮੁਕਤੀ ਤੋਂ ਬਾਅਦ ਜਿਹੜੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਪ੍ਰਸੋਨਲ ਵਿਭਾਗ ਜਾਂ ਫਿਰ ਫਿਰ ਬਾਕੀ ਵਿਭਾਗਾਂ ਦੀ ਮਨਜ਼ੂਰੀ ਨਾਲ ਆਪਣੇ ਪੱਧਰ ‘ਤੇ ਮੁੜ ਨਿਯੁਕਤੀ ਕੀਤੀ ਗਈ ਹੋਵੇ, ਉਸ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਸਿਰਫ ਮੁੜ ਨਿਯੁਕਤ ਕੀਤੇ ਗਏ ਲਾਅ ਅਫ਼ਸਰਾਂ ਨੂੰ ਇਨ੍ਹਾਂ ਹਦਾਇਤਾਂ ਤੋਂ ਛੋਟ ਰਹੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ