ਡਿਊਟੀ ‘ਤੇ ਨਾ ਪਹੁੰਚ ਰਹੇ ਤਹਿਸੀਲਦਾਰਾਂ ਨੂੰ ਕੈਬਿਨੇਟ ਮੰਤਰੀ ਦੀ ਦੋ-ਟੁੱਕ
- ਮੈਂ ਖੁਦ ਵੀ ਕਿਸੇ ਵੇਲੇ ਕਰ ਸਕਦਾ ਹਾਂ ਚੈਕਿੰਗ :ਹਰਦੀਪ ਸਿੰਘ ਮੁੰਡੀਆਂ
Punjab: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ। ਕਈਆਂ ਨੇ ਹਾਲੇ ਤੱਕ ਜੁਆਇਨ ਨਹੀਂ ਕੀਤਾ। ਸਾਰਿਆਂ ਨੂੰ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਮੈਂ ਖੁਦ ਕਿਸੇ ਵੀ ਦਫ਼ਤਰ ਦੀ ਚੈਕਿੰਗ ਕਰਾਂਗਾ, ਜੇਕਰ ਕੋਈ ਵੀ ਗੈਰ ਹਾਜ਼ਰ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਾਰਿਆਂ ਨੂੰ ਤੁਰੰਤ ਡਿਊਟੀ ‘ਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ।
ਇਹ ਵੀ ਪੜ੍ਹੋ: Fire Accident In Punjab: ਅੱਗ ਲੱਗਣ ਨਾਲ 13 ਝੁੱਗੀਆ ਸੜ ਕੇ ਸੁਆਹ, ਹੋਇਆ ਵੱਡਾ ਨੁਕਸਾਨ
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਸੀ। ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਇੱਕ ਸੂਚੀ ਜਾਰੀ ਕਰਕੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਸਨ।