ਸਾਗਰ ਧਨਖੜ ਹੱਤਿਆ ਮਾਮਲੇ ’ਚ ਪਹਿਲਵਾਨ ਸੁਸ਼ੀਲ ਕੁਮਾਰ ਤੇ ਹੋਰਾਂ ਖਿਲਾਫ਼ ਦੋਸ਼ ਤੈਅ ਕਰਨ ਦੇ ਆਦੇਸ਼

ਸਾਗਰ ਧਨਖੜ ਹੱਤਿਆ ਮਾਮਲੇ ’ਚ ਪਹਿਲਵਾਨ ਸੁਸ਼ੀਲ ਕੁਮਾਰ ਤੇ ਹੋਰਾਂ ਖਿਲਾਫ਼ ਦੋਸ਼ ਤੈਅ ਕਰਨ ਦੇ ਆਦੇਸ਼

ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦਿੱਲੀ ਦੀ ਇੱਕ ਅਦਾਲਤ ਨੇ ਜੂਨੀਅਰ ਪਹਿਲਵਾਨ ਸਾਗਰ ਧਨਖੜ ਕਤਲ ਕੇਸ ਵਿੱਚ ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਅਤੇ 17 ਹੋਰਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਦੰਗੇ-ਫਸਾਦ, ਗ਼ੈਰਕਾਨੂੰਨੀ ਇਕੱਠ ਕਰਨ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਦੋਸ਼ ਤੈਅ ਕਰਨ ਲਈ 15 ਅਕਤੂਬਰ ਦੀ ਤਰੀਕ ਤੈਅ ਕੀਤੀ ਹੈ। ਐਡੀਸ਼ਨਲ ਸੈਸ਼ਨ ਜੱਜ ਸ਼ਿਵਾਜੀ ਆਨੰਦ ਨੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ, ‘‘4 ਮਈ ਦੀ ਰਾਤ ਨੂੰ ਵਾਪਰੀ ਘਟਨਾ ਦੇ ਬਿਆਨਾਂ ਅਤੇ ਹਾਲਾਤਾਂ ਦੇ ਆਧਾਰ ’ਤੇ ਦੋਸ਼ੀਆਂ ਖਿਲਾਫ ਦੋਸ਼ ਆਇਦ ਕੀਤੇ ਜਾਣੇ ਹਨ। ਇਨ੍ਹਾਂ ’ਚ ਪਹਿਲਵਾਨ ਸੁਸ਼ੀਲ ਕੁਮਾਰ ਤੋਂ ਇਲਾਵਾ 17 ਦੋਸ਼ੀ ਹਨ। ਇਨ੍ਹਾਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਸਾਗਰ ਧਨਖੜ ਦੀ ਹੱਤਿਆ ਦਾ ਦੋਸ਼ ਹੈ।

ਕੀ ਹੈ ਮਾਮਲਾ

ਅਦਾਲਤ ਨੇ ਸਬੰਧਤ ਜੇਲ੍ਹ ਸੁਪਰਡੈਂਟ ਨੂੰ ਸਾਰੇ ਮੁਲਜ਼ਮਾਂ ਨੂੰ 15 ਅਕਤੂਬਰ 2022 ਨੂੰ ਅਦਾਲਤ ਵਿੱਚ ਦੋਸ਼ ਆਇਦ ਕਰਨ ਲਈ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਪਹਿਲਵਾਨ ਸਾਗਰ ਧਨਖੜ ਦੇ ਕਤਲ ਵਿੱਚ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 3 ਅਕਤੂਬਰ 2022 ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸਤਗਾਸਾ ਪੱਖ ਨੇ ਅਦਾਲਤ ਵਿਚ ਪੇਸ਼ ਕੀਤਾ ਸੀ ਕਿ ਜਿਸ ਤਰ੍ਹਾਂ ਸਾਗਰ ਅਤੇ ਤਿੰਨ ਹੋਰਾਂ ਨੂੰ ਅਗਵਾ ਕਰਕੇ ਛਤਰਸਾਲ ਸਟੇਡੀਅਮ ਵਿਚ ਲਿਆਂਦਾ ਗਿਆ ਅਤੇ ਫਿਰ ਬੇਰਹਿਮੀ ਨਾਲ ਕੁੱਟਿਆ ਗਿਆ ਕਿ ਉਹ ਆਪਣਾ ਦਬਦਬਾ ਕਾਇਮ ਕਰਨਾ ਚਾਹੁੰਦੇ ਹਨ। 4 ਮਈ 2021 ਦੀ ਰਾਤ ਨੂੰ ਛਤਰਸਾਲ ਸਟੇਡੀਅਮ ’ਚ ਪਹਿਲਵਾਨ ਸਾਗਰ ਅਤੇ ਸੋਨੂੰ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਸਾਗਰ ਦੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ