ਕਿਸਾਨ ਵਿਰੋਧੀ ਕੇਂਦਰ ਅਤੇ ਤੇਲੰਗਾਨਾ ਸਰਕਾਰ ਵਿਰੁੱਧ ਸਾਡਾ ਸੰਘਰਸ਼ ਜਾਰੀ ਰਹੇਗਾ: ਰਾਹੁਲ

Rahul Gandhi Sachkahoon

ਕਿਸਾਨ ਵਿਰੋਧੀ ਕੇਂਦਰ ਅਤੇ ਤੇਲੰਗਾਨਾ ਸਰਕਾਰ ਵਿਰੁੱਧ ਸਾਡਾ ਸੰਘਰਸ਼ ਜਾਰੀ ਰਹੇਗਾ: ਰਾਹੁਲ

ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਤੇਲੰਗਾਨਾ ਦੇ ਕਿਸਾਨਾਂ ਦੀ ਜਿਣਸ ਨਾ ਖਰੀਦਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਤੇਲੰਗਾਨਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ ਅਤੇ ਕਿਹਾ ਹੈ ਕਿ ਕਿਸਾਨਾਂ ’ਤੇ ਰਾਜਨੀਤੀ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਗਾਂਧੀ ਨੇ ਟਵੀਟ ਕੀਤਾ, ‘‘ਇਹ ਸ਼ਰਮਨਾਕ ਹੈ ਕਿ ਭਾਜਪਾ ਅਤੇ ਟੀਆਰਐਸ ਸਰਕਾਰਾਂ ਤੇਲੰਗਾਨਾ ਦੇ ਕਿਸਾਨਾਂ ਤੋਂ ਝੋਨਾ ਖਰੀਦਣ ਦੀ ਬਜਾਏ ਇਸ ਮੁੱਦੇ ਦਾ ਰਾਜਨੀਤੀਕਰਨ ਕਰਕੇ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ।’’

ਉਨ੍ਹਾਂ ਨੇ (Rahul Gandhi) ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਨੂੰ ਲੈ ਕੇ ਸਿਆਸਤ ਖੇਡਣ ਲਈ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰਦਿਆਂ ਕਿਹਾ, ‘‘ਕਿਸਾਨ ਵਿਰੋਧੀ ਗਤੀਵਿਧੀਆਂ ਕਰਕੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੋ ਅਤੇ ਤੇਲੰਗਾਨਾ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਏ ਅਨਾਜ ਦਾ ਇਕ-ਇਕ ਦਾਣੇ ਨੂੰ ਖ਼ਰੀਦੋ ।’’ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੇਲੰਗਾਨਾ ਦੇ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਨੂੰ ਇਨਸਾਫ਼ ਮਿਲਣ ਤੱਕ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ, ‘‘ਕਾਂਗਰਸ ਉਦੋਂ ਤੱਕ ਕਿਸਾਨਾਂ ਦੇ ਹੱਕਾਂ ਲਈ ਲੜਦੀ ਰਹੇਗੀ ਜਦੋਂ ਤੱਕ ਤੇਲੰਗਾਨਾ ਦੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਹੀਂ ਖਰੀਦਿਆ ਜਾਂਦਾ।’’

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ