ਓਪਨ ਸਕੂਲ ਦੇ 10ਵੀਂ ਕਲਾਸ ‘ਚੋਂ ਰੀਅਪੀਅਰ ਵਾਲੇ ਵਿਦਿਆਰਥੀਆਂ ਦਾ ਨਤੀਜਾ 10 ਨੂੰ
ਮੋਹਾਲੀ, (ਸੱਚ ਕਹੂੰ ਨਿਊਜ਼) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀਂ ਸ਼੍ਰੇਣੀ ਦੀ ਓਪਨ ਸਕੂਲ ਪ੍ਰਣਾਲੀ ਅਧੀਨ ਲਈ ਰੀਅਪੀਅਰ ਕੈਟਾਗਰੀ ਦੀ ਪ੍ਰੀਖਿਆ ਦਾ ਨਤੀਜਾ ਵੀਰਵਾਰ, 10 ਸਤੰਬਰ ਨੂੰ ਐਲਾਨਿਆ ਜਾ ਰਿਹਾ ਹੈ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ ਆਰ ਮਹਿਰੋਕ ਵੱਲੋਂ ਜਾਰੀ ਸੂਚਨਾ ਅਨੁਸਾਰ ਦਸਵੀਂ ਸ਼੍ਰੇਣੀ ਦੇ ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ ਕੈਟਾਗਰੀ ਦੇ ਵੱਧ ਤੋਂ ਵੱਧ ਦੋ ਵਿਸ਼ਿਆਂ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦਾ ਨਤੀਜਾ ਵੀਰਵਾਰ, 10 ਸਤੰਬਰ ਨੂੰ ਆਨ-ਲਾਈਨ ਹੀ ਐਲਾਨਿਆ ਜਾਵੇਗਾ ਇਸ ਦੇ ਨਾਲ ਹੀ ਅਕਤੂਬਰ 2019 ਵਿੱਚ ਸਿੱਖਿਆ ਬੋਰਡ ਵੱਲੋਂ ਦਿੱਤੇ ਸੁਨਹਿਰੀ ਮੌਕੇ ਦੀ ਪ੍ਰੀਖਿਆ ਦੇਣ ਤੋਂ ਕਿਸੇ ਕਾਰਨ ਵਾਂਝੇ ਰਹਿ ਗਏ ਪ੍ਰੀਖਿਆਰਥੀ, ਜਿਨ੍ਹਾਂ ਦੀ ਪ੍ਰੀਖਿਆ ਮਾਰਚ 2020 ਵਿੱਚ ਲਈ ਜਾਣੀ ਸੀ,
ਪ੍ਰੰਤੂ ਕੋਵਿਡ-19 ਮਹਾਂਮਾਰੀ ਕਾਰਨ ਪ੍ਰੀਖਿਆ ਪ੍ਰਕਿਰਿਆ ਮੁਕੰਮਲ ਨਹੀ ਸੀ ਹੋ ਸਕੀ, ਦਾ ਨਤੀਜਾ ਵੀ ਅਨੁਪਾਤਕ ਵਿਧੀ ਰਾਹੀਂ ਮੁਲਾਂਕਣ ਮਗਰੋਂ ਵੀਰਵਾਰ 10 ਸਤੰਬਰ ਨੂੰ ਹੀ ਐਲਾਨਿਆ ਜਾਵੇਗਾ ਦਸਵੀਂ ਸ਼੍ਰੇਣੀ ਦੇ ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਅਤੇ ਸੁਨਹਿਰੀ ਮੌਕੇ ਦੀ ਪ੍ਰੀਖਿਆ ਨਾਲ ਸਬੰਧਤ ਪ੍ਰੀਖਿਆਰਥੀਆਂ ਦੇ ਨਤੀਜੇ ਵੇਰਵਿਆਂ ਸਹਿਤ ਵੀਰਵਾਰ ਨੂੰ ਸ਼ਾਮ 5 ਵਜੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ ਦੇਖ ਸਕਦੇ ਹਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.