ਆਊਟ ਸੋਰਸ ਮੁਲਾਜ਼ਮਾਂ ਤੇ ਸਕੀਮ ਵਰਕਰਾਂ ਨੇ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਰੋਸ ਧਰਨਾ

ਪੰਜਾਬ ਸਰਕਾਰ ਖਿਲਾਫ਼ ਕੀਤੀ ਤਿੱਖੀ ਨਾਅਰੇਬਾਜ਼ੀ

  • ਮੰਗਾਂ ਦੀ ਅਣਦੇਖੀ ਕਰਨ ਦਾ ਲਾਇਆ ਦੋਸ਼
  • 7 ਜਨਵਰੀ ਨੂੰ ਸੰਗਰੂਰ ਵਿਖੇ ਸੂਬਾਈ ਰੈਲੀ ਕਰਨ ਦਾ ਐਲਾਨ
  • ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸੌੰਪਿਆ

ਫਰੀਦਕੋਟ , (ਸੁਭਾਸ਼ ਸ਼ਰਮਾ)। ਪੰਜਾਬ ਸੁਬਾਰਡੀਨੇਟ ਸਰਵਸਿਜ਼ ਫ਼ੈਡਰੇਸ਼ਨ 1680 ਸੈਕਟਰ 22 ਬੀ , ਚੰਡੀਗਡ਼੍ਹ ਦੇ ਸੱਦੇ ‘ ਤੇ ਫਰੀਦਕੋਟ ਜ਼ਿਲ੍ਹੇ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ , ਆਸ਼ਾ ਫੈਸੀਲੇਟਰਾਂ , ਮਿਡ ਡੇ ਮੀਲ ਵਰਕਰਾਂ , ਆਂਗਣਵਾੜੀ ਵਰਕਰਾਂ , ਹੈਲਪਰਾਂ , ਵੱਖ ਵੱਖ ਵਿਭਾਗਾਂ ਤੇ ਬੋਰਡਾਂ,ਕਾਰਪੋਰੇਸ਼ਨਾਂ ਵਿੱਚ ਕੰਪਨੀਆਂ ਵੱਲੋਂ ਭਰਤੀ ਕੀਤੇ ਗਏ ਆਊਟਸੋਰਸਿੰਗ ਮੁਲਾਜ਼ਮਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਦਾ ਹੂਬਹੂ ਨੋਟੀਫਿਕੇਸ਼ਨ ਜਾਰੀ ਕਰਨ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਮਿੰਨੀ ਸਕੱਤਰੇਤ ਵਿਖੇ ਰੋਸ ਧਰਨਾ ਦਿੱਤਾ ਗਿਆ ।

ਇਸ ਐਕਸ਼ਨ ਦੀ ਅਗਵਾਈ ਫੈਡਰੇਸ਼ਨ ਦੇ ਸੂਬਾਈ ਆਗੂ ਪ੍ਰੇਮ ਚਾਵਲਾ ,ਆਲ ਇੰਡੀਆ ਆਸ਼ਾ ਵਰਕਰਜ਼ ਤੇ ਫੈਸੀਲੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ , ਪੰਜਾਬ ਸੁਬਰਾਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ , ਜਨਰਲ ਸਕੱਤਰ ਹਰਵਿੰਦਰ ਸ਼ਰਮਾ , ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਇਕਬਾਲ ਸਿੰਘ ਸੂਬਾ ਮੀਤ ਪ੍ਰਧਾਨ ਪਸ਼ੂ ਪਾਲਣ ਵਿਭਾਗ , ਸਿੰਬਲਜੀਤ ਕੌਰ , ਸੁਖਮੰਦਰ ਕੌਰ ਮੱਤਾ , ਅਸ਼ੋਕ ਕੌਂਸਲ, ਇਕਬਾਲ ਸਿੰਘ ਰਣ ਸਿੰਘ ਵਾਲਾ ਜਨਰਲ ਸਕੱਤਰ , ਰਮੇਸ਼ ਢੈਪਈ ਤੇ ਸੁਰਿੰਦਰ ਸਿੰਘ ਨੇ ਕੀਤੀ ।

ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪਾਵਰਕਾਮ , ਟਰਾਂਸਕੋ , ਐਨ.ਐਸ.ਕਿਉ.ਐਫ. ਅਤੇ ਹੋਰ ਏਜੰਸੀਆਂ ਰਾਹੀੰ ਆਊਟ ਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾ੍ਂ , ਦਿਹਾੜੀਦਾਰ , ਪਾਰਟ ਟਾਈਮ ਆਦਿ ਲਈ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦਾ ਸਿਧਾਂਤ ਲਾਗੂ ਕੀਤਾ ਜਾਵੇ , ਆਸ਼ਾ ਵਰਕਰਾਂ , ਆਸ਼ਾ ਫੈਸੀਲੇਟਰ , ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕਰਕੇ 26000 ਰੁਪਏ ਤਨਖਾਹ ਦਿੱਤੀ ਜਾਵੇ , ਸਮੂਹ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਨੂੰ ਹੂ ਬਹੂ ਬਹਾਲ ਲਾਗੂ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ।

ਰੋਸ ਧਰਨੇ ਤੋਂ ਬਾਅਦ

ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੈਡਮ ਡਾ. ਰੂਹੀ ਦੁੱਗ ਨੂੰ ਦਿੱਤਾ ਗਿਆ । ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸੋਮ ਨਾਥ ਅਰੋੜਾ, ਕੁਲਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਪਸ਼ੂ ਪਾਲਣ, ਆਸ਼ਾ ਵਰਕਰ ਆਗੂ ਸ਼ਿੰਦਰਪਾਲ ਕੌਰ ਝੱਖੜਵਾਲਾ , ਬਿੰਦਰ ਕੌਰ , ਮਨਜੀਤ ਕੌਰ , ਬਲਤੇਜ ਕੌਰ , ਗੁਰਮੀਤ ਕੌਰ , ਪਵਨਦੀਪ ਕੌਰ , ਰੁਪਿੰਦਰ ਕੌਰ, ਕਮਲਜੀਤ ਕੌਰ ,
ਜਗਰੂਪ ਸਿੰਘ , ਪੰਮਾ ਸਿੰਘ , ਰਾਜੇਸ਼ ਕੁਮਾਰ ਆਦਿ ਸ਼ਾਮਲ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ