Fazilka News: ਫਾਜ਼ਿਲਕਾ ਜ਼ਿਲ੍ਹੇ ’ਚ 2.33 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ, 1.96 ਲੱਖ ਟਨ ਦੀ ਲਿਫਟਿੰਗ ਮੁਕੰਮਲ

ਦੁਤਾਰਾਂ ਵਾਲੀ ਮੰਡੀ ’ਚ ਖਰੀਦ ਤੇ ਲਿਫਟਿੰਗ ਦਾ ਕੰਮ ਸੁਚਾਰੂ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀਐੱਫਐੱਸਸੀ ਡੇਜ਼ੀ ਮਹਿਤਾ

Khushdeep Singh Picture
Published On

ਫਾਜ਼ਿਲਕਾ (ਸੱਚ ਕਹੂੰ ਨਿਊਜ਼/ਏਜੰਸੀ)। ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ, ਅਦਾਇਗੀ ਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਖਰੀਫ਼ ਸੀਜ਼ਨ 2026-27 ਦੌਰਾਨ ਜ਼ਿਲ੍ਹੇ ’ਚ ਹੁਣ ਤੱਕ 2,37,459 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 2,33,820 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (ਡੀਐੱਫਐੱਸਸੀ) ਡੇਜ਼ੀ ਮਹਿਤਾ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ 72 ਘੰਟਿਆਂ ਅੰਦਰ ਲਿਫਟਿੰਗ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹੁਣ ਤੱਕ ਜ਼ਿਲ੍ਹੇ ’ਚ 1,96,057 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਦੁਤਾਰਾਂ ਵਾਲੀ ਮੰਡੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ੁਰੂ ’ਚ ਝੋਨੇ ਦੀ ਖਰੀਦ ਲਈ 167 ਮੀਟ੍ਰਿਕ ਟਨ ਦਾ ਟੀਚਾ ਰੱਖਿਆ ਗਿਆ ਸੀ, ਪਰ ਫ਼ਸਲ ਦੀ ਵਧਦੀ ਆਮਦ ਨੂੰ ਵੇਖਦਿਆਂ ਇਸ ਟੀਚੇ ’ਚ ਵਾਧਾ ਕੀਤਾ ਗਿਆ ਹੈ।

29 ਅਕਤੂਬਰ ਨੂੰ ਇਸ ਮੰਡੀ ’ਚ 55 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਡੀ ’ਚ ਖਰੀਦ ਤੇ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਹੀਂ ਹੈ ਤੇ ਵਧੇ ਹੋਏ ਖਰੀਦ ਟੀਚੇ ਅਨੁਸਾਰ ਲਿਫਟਿੰਗ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ’ਚ ਖਰੀਦ, ਅਦਾਇਗੀ ਤੇ ਲਿਫਟਿੰਗ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : Gold Price Today: ਦੀਵਾਲੀ ਤੋਂ ਪਹਿਲਾਂ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਆਇਆ ਵੱਡਾ ਬਦਲਾਅ, ਜਾਣੋ ਅੱਜ ਦੇ ਤਾਜਾ ਭਾਅ

Comments

Post Your Comment

About The Author

Related Posts