ਪੰਜਾਬ ’ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਵੇਖੋ ਆਪਣੇ ਜ਼ਿਲ੍ਹਿਆਂ ਦੀਆਂ ਤਾਰੀਕਾਂ

Paddy
ਪੰਜਾਬ ’ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਵੇਖੋ ਆਪਣੇ ਜ਼ਿਲ੍ਹਿਆਂ ਦੀਆਂ ਤਾਰੀਕਾਂ

ਪੰਜਾਬ ਅੰਦਰ ਝੋਨੇ ਦੀ ਲਵਾਈ 11 ਜੂਨ ਤੋਂ (Paddy Planting)

  • ਸੂਬੇ ਅੰਦਰ ਸਿੱਧੀ ਬਜਾਈ 15 ਮਈ ਤੋਂ ਸ਼ੁਰੂ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਬਿਜਾਈ ਦੀਆਂ ਤਰੀਖਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਸੂਬੇ ਅੰਦਰ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ਵਿੱਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਉਪਲੱਬਧ ਹੋਵੇਗੀ। Paddy Planting

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਪੂਰੇ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਸਿਸਟਮ ਰਾਹੀਂ 15 ਮਈ ਤੋਂ ਸ਼ੁਰੂ ਹੋਵੇਗੀ ਜੋ ਕਿ 31 ਮਈ ਤੱਕ ਜਾਰੀ ਰਹੇਗੀ ਅਤੇ ਇਸ ਬਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਵੀ 15 ਮਈ ਤੋਂ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਜੋ ਰਵਾਇਤੀ ਬਿਜਾਈ ਰਾਹੀਂ ਝੋਨਾ ਬੀਜਿਆ ਜਾਂਦਾ ਹੈ ਇਹ ਇਸ ਵਾਰ ਦੋ ਪੜਾਵਾਂ ਰਾਹੀਂ ਸ਼ੁਰੂ ਹੋਵੇਗੀ ਜਦਕਿ ਪਿਛਲੇ ਸਾਲਾਂ ਦੌਰਾਨ ਇਹ ਚਾਰ ਪੜਾਵਾਂ ਤਹਿਤ ਹੁੰਦੀ ਸੀ। ਪਹਿਲਾ ਪੜਾਅ 11 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਫਰੀਦਕੋਟ ਮਾਨਸਾ ਫਾਜ਼ਿਲਕਾ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕਡਿਆਲੀ ਤਾਰ ਤੋਂ ਪਾਰ ਵਾਲੇ ਇਲਾਕੇ ਆਉਣਗੇ। ਇੰਨ੍ਹਾਂ ਜ਼ਿਲ੍ਹਿਆਂ ਅੰਦਰ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਉਪਲੱਬਧ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦੀ ਵਿਸ਼ੇਸ਼ ਹਦਾਇਤ, ਕਰੋ ਇਹ ਕੰਮ

ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਬਚਦੇ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਇਨ੍ਹਾਂ ਜਿਲ੍ਹਿਆਂ ਵਿੱਚ ਜ਼ਿਲ੍ਹਾ ਮੋਗਾ ,ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ ,ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲੇ੍ਹ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਹਾਸਲ ਹੋਵੇਗਾ। ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਾਈ ਭਲਾਈ ਵਿਭਾਗ ਕੇ ਪੀ ਸਿਨਹਾ ਵੱਲੋਂ ਇਹ ਪੱਤਰ ਜਾਰੀ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here