ਸਵ. ਸੁਸ਼ਮਾ ਸਵਰਾਜ ਤੇ ਅਰੁਣ ਜੇਟਲੀ ਨੂੰ ਪਦਮ ਵਿਭੂਸ਼ਣ ਪੁਰਸਕਾਰ

ਸਵ. ਸੁਸ਼ਮਾ ਸਵਰਾਜ ਤੇ ਅਰੁਣ ਜੇਟਲੀ ਨੂੰ ਪਦਮ ਵਿਭੂਸ਼ਣ ਪੁਰਸਕਾਰ

ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਇੱਥੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸਾਲ 2020 ਲਈ ਆਪਣੇ ਆਪਣੇ ਖੇਤਰਾਂ ਵਿੱਚ ਜ਼ਿਕਰਯੋਗ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਹੋਰ ਕਈ ਪਤਵੰਤੇ ਵੀ ਇਸ ਮੌਕੇ ਹਾਜ਼ਰ ਸਨ। ਰਾਸ਼ਟਰਪਤੀ ਨੇ ਮਰਨ ਉਪਰੰਤ ਸੀਨੀਅਰ ਸਮਾਜਵਾਦੀ ਨੇਤਾ ਅਤੇ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡੀਜ਼, ਸਾਬਕਾ ਵਿੱਤ ਮੰਤਰੀ ਅWਣ ਜੇਤਲੀ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ।

ਮਾਰੀਸ਼ਸ ਦੇ ਸਾਬਕਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਨਿWਧ ਜੁਗਨਾਥ ਨੂੰ ਵੀ ਪਦਮ ਵਿਭੂਸ਼ਣ ਨਾਲ ਨਿਵਾਜਿਆ ਗਿਆ। ਸ਼ਾਸਤਰੀ ਗਾਇਕ ਚੰਨੁਲਾਲ ਮਿਸ਼ਰਾ, ਮੁੱਕੇਬਾਜ਼ ਮੈਰੀਕਾਮ ਅਤੇ ਮਰਹੂਮ ਪੇਜਾਵਰ ਮੱਠ ਦੇ ਮੁਖੀ ਵਿਸ਼ਵੇਸ਼ ਤੀਰਥ ਸਵਾਮੀ ਨੂੰ ਵੀ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਸਾਲ 2021 ਲਈ ਵੀ, ਰਾਸ਼ਟਰਪਤੀ ਨੇ ਸੱਤ ਪਦਮ ਵਿਭੂਸ਼ਣ, 10 ਪਦਮ ਭੂਸ਼ਣ ਅਤੇ 102 ਪਦਮ ਸ਼੍ਰੀ ਪੁਰਸਕਾਰਾਂ ਸਮੇਤ 119 ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ