ਸਾਡੇ ਨਾਲ ਸ਼ਾਮਲ

Follow us

18.5 C
Chandigarh
Sunday, February 15, 2026
More
    Home Breaking News ਦਰਦ ਪੰਜਾਬ ਦਾ ...

    ਦਰਦ ਪੰਜਾਬ ਦਾ : ਨਸ਼ਾ ਨਾ ਮਿਲਣ ਕਰਕੇ ਸ਼ਮਸ਼ਾਨਘਾਟ ‘ਚ ਫਾਹਾ ਲੈਕੇ ਕੀਤੀ ਖੁਦਕੁਸ਼ੀ

    Punjab, Intoxicants, Suicide, Committed, Ground

    ਮੋਗਾ, (ਲਖਵੀਰ ਸਿੰਘ/ਸੱਚ ਕਹੂੰ ਨਿਊਜ਼) ਜ਼ਿਲ੍ਹੇ ਦੇ ਪਿੰਡ ਬੰਬੀਹਾ ਭਾਈ ‘ਚ ਇੱਕ ਨਸ਼ੇੜੀ ਨੂੰ ਨਸ਼ਾ ਨਾ ਮਿਲਣ ਦੇ ਚੱਲਦਿਆਂ ਉਸ ਨੇ ਪ੍ਰੇਸ਼ਾਨ ਹੋ ਕੇ ਪਿੰਡ ਦੇ ਹੀ ਸ਼ਮਸ਼ਾਨਘਾਟ ‘ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਪਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗੁਰਮੀਤ ਸਿੰਘ ਵਾਸੀ ਬੰਬੀਹਾ ਭਾਈ ਦੇ ਪਿਤਾ ਰੂਪ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਮੀਤ ਸਿੰਘ ਨਸ਼ੇ ਦਾ ਆਦੀ ਸੀ, ਜਿਸ ਦੀ 8 ਸਾਲ ਪਹਿਲਾਂ ਸ਼ਾਦੀ ਹੋਈ ਸੀ ਜਿਸ ਦੇ ਇੱਕ 5 ਸਾਲ ਦਾ ਬੇਟਾ ਹੈ। (Suicide)

    ਉਸ ਨੇ ਦੱਸਿਆ ਕਿ ਉਸ ਦੇ ਲੜਕੇ ਵੱਲੋਂ ਕੋਈ ਕੰਮਕਾਰ ਨਾ ਕਰਨ ਦੇ ਚੱਲਦਿਆਂ ਉਸ ਦੀ ਪਤਨੀ ਛੱਡ ਕੇ ਆਪਣੇ ਪੇਕੇ ਚਲੀ ਗਈ ਤੇ ਹੁਣ ਉਸ ਨੂੰ ਨਸ਼ਾ ਨਾ ਮਿਲਣ ਦੇ ਚੱਲਦਿਆਂ ਉਹ ਸ਼ਰਾਬ ਦਾ ਜ਼ਿਆਦਾ ਸੇਵਨ ਕਰਨ ਲੱਗਾ ਤੇ ਇਸ ਦੌਰਾਨ ਬੁੱਧਵਾਰ ਦੇਰ ਸ਼ਾਮ ਉਸ ਦਾ ਲੜਕੇ ਗੁਰਮੀਤ ਸਿੰਘ ਨੇ ਪਿੰਡ ਦੇ ਹੀ ਸ਼ਮਸ਼ਾਨਘਾਟ ‘ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ‘ਤੇ ਅ/ਧ 174 ਦੇ ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ। (Suicide)

    LEAVE A REPLY

    Please enter your comment!
    Please enter your name here