ਦਰਦਨਾਕ ਘਟਨਾ, ਅੱਖਾਂ ਸਾਹਮਣੇ ਸੜ ਗਈਆਂ 400 ਝੁੱਗੀਆਂ

Burnt Slums

ਕਪੂਰਥਲਾ। ਪੰਜਾਬ ਦੇ ਕਪੂਰਥਲਾ ਤੋਂ ਵੱਡੀ ਘਟਨਾ ਸਾਹਮਣੇ ਆਈ ਹੈ। ਸਥਾਨਕ ਰੇਲ ਕੋਚ ਫੈਕਟਰੀ ਦੇ ਬਾਹਰਵਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ ਜਿਸ ਨੂੰ ਵੇਖਦੇ ਹੀ ਵੇਖਦੇ ਭਿਆਨ ਰੂਪ ਅਖਤਿਆਰ ਕਰ ਲਿਆ ਅਤੇ ਕਰੀਬ 300 ਤੋਂ 400 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਸਨ ਜੋ ਕਾਫ਼ੀ ਜੱਦੋ ਜਹਿਦ ਤੋਂ ਮਗਰੋਂ ਅੱਗ ’ਤੇ ਕਾਬੂ ਪਾ ਸਕੀਆਂ। ਗਨੀਮਤ ਰਹੀ ਕਿ ਇਸ ਭਿਆਨਕ ਅੱਗ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। (Burnt Slums)

ਇਸ ਦੌਰਾਨ ਪੀੜਤ ਲੋਕਾਂ ਨੇ ਦੱਸਆ ਕਿ ਹੁਣ ਉਨ੍ਹਾ ਦੇ ਕੋਲ ਨਾ ਤਾਂ ਰਹਿਣ ਲਈ ਆਸ਼ਿਆਨਾ ਹੈ ਅਤੇ ਨਾ ਹੀ ਕੁਝ ਖਾਣ ਲਈ ਬਚਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਕਾਰਨ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਇਸ ਮਾਰ ਨੂੰ ਝੱਲਣਾ ਉਨ੍ਹਾਂ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਸਰਕਾਰ ਤੋਂ ਮੱਦਦ ਦੀ ਮੰਗ ਕੀਤੀ ਹੈ।

Also Read : ਕਣਕ ਦੀ ਫਸਲ ਦੀ ਸੁਰੱਖਿਆ ਲਈ ਪਾਵਰਕੌਮ ਦਾ ਕੰਟਰੋਲ ਰੂਮ ਮੁਸਤੈਦ