ਪੇਂਟ ਕਾਰੋਬਾਰੀ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ

Paint, Businessman, Committed, Suicide

ਜਲੰਧਰ । ਪਿੰਡ ਗਾਜੀਪੁਰ ਦੇ 28 ਸਾਲਾ ਪੇਂਟ ਕਾਰੋਬਾਰੀ ਨੇ ਆਪਣੀ ਪਤਨੀ ਤੋਂ ਤੰਗ ਪਰੇਸ਼ਾਨ ਹੋ ਕੇ ਬਾਥਰੂਮ ‘ਚ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਦਾ ਇਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ 6 ਦਿਨ ਪਹਿਲਾਂ ਹੀ ਉਹ ਆਪਣੇ ਹਨੀਮੂਨ ਤੋਂ ਵਾਪਸ ਪਰਤਿਆ ਸੀ। ਮ੍ਰਿਤਕ ਦੀ ਪਛਾਣ ਹਰਕਮਲਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਕਪੂਰਥਲਾ ਰੋਡ ਸਥਿਤ ਗਾਜ਼ੀਪੁਰ ਵਜੋਂ ਹੋਈ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਚੌਕੀ ਮੰਡ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪੁਲਸ ਨੂੰ ਹਰਕਮਲਜੀਤ ਸਿੰਘ ਦੀ ਜੇਬ ਤੋਂ ਸੁਸਾਈਡ ਨੋਟ ਬਰਾਮਦ ਹੋਇਆ ਹੈ। ਜਿਸ ‘ਚ ਮੌਤ ਦਾ ਜ਼ਿੰਮੇਵਾਰ ਆਪਣੀ ਪਤਨੀ ਨੀਰੂ ਭੰਵਰਾ ਨੂੰ ਦੱਸਿਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ