ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News Pak Weapon Sm...

    Pak Weapon Smuggling: ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼

    Pak Weapon Smuggling
    Pak Weapon Smuggling: ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼

    ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ | Pak Weapon Smuggling

    Pak Weapon Smuggling: (ਰਾਜਨ ਮਾਨ) ਅੰਮ੍ਰਿਤਸਰ। ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ ਦੋ .30 ਬੋਰ ਪੀਐਕਸ5 – ਸਮੇਤ ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਲਖਨਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਹਥਿਆਰ ਅਤੇ ਗੋਲੀ-ਸਿੱਕੇ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਲਈ ਕਰਦੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਸੂਰਜਪਾਲ ਸਿੰਘ , ਪਾਕਿਸਤਾਨ-ਅਧਾਰਤ ਹੈਂਡਲਰਾਂ ਰਾਣਾ ਅਤੇ ਸਿਕੰਦਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰ-ਗੋਲੀ ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦੇ ਸਨ।

    ਇਹ ਵੀ ਪੜ੍ਹੋ: Nabha Central Jail News: ਨਾਭਾ ਜੇਲ੍ਹ ’ਚ ਕੈਦੀਆਂ ਹੋਈ ਖੂਨੀ ਝੜਪ, ਜ਼ਖਮੀ ਕੈਦੀ ਨੂੰ ਹਸਪਤਾਲ ’ਚ ਕਰਵਾਇਆ ਦਾਖਲ

    ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਦ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਐਸ.ਪੀ. ਸਿਟੀ ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਦਿਹਾਤੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਤਰਨਤਾਰਨ ਦੇ ਪਿੰਡ ਲਖਨਾ ਨੇੜੇ ਸ਼ੱਕੀ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਸੂਰਜਪਾਲ ਇਸਨੂੰ ਵੱਖ-ਵੱਖ ਅਪਰਾਧਿਕ ਮਾਡਿਊਲਾਂ ਨੂੰ ਸਪਲਾਈ ਕਰਦਾ ਸੀ। Pak Weapon Smuggling