Punjab School Competition: ਜ਼ਿਲ੍ਹਾ ਪੱਧਰੀ ਰੈਡ ਰੀਬਨ ਕੁਇਜ਼ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਨੇ ਪਹਿਲਾ ਸਥਾਨ ਕੀਤਾ ਹਾਸਲ

Punjab-School-Competition
ਫਰੀਦਕੋਟ : ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕੁਇਜ਼ ਮੁਕਾਬਲੇ ’ਚ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੀਲਮ ਰਾਣੀ, ਪ੍ਰਿੰਸੀਪਲ ਡਾਈਟ ਭੁਪਿੰਦਰ ਸਿੰਘ ਬਰਾੜ, ਨੋਡਲ ਅਫ਼ਸਰ ਕੁਇਜ਼ ਪਿ੍ਰੰਸੀਪਲ ਦੀਪਕ ਸਿੰਘ ਅਤੇ ਹੋਰ।  ਤਸਵੀਰ : ਗੁਰਪ੍ਰੀਤ ਪੱਕਾ

ਕੁਇਜ਼ ’ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਕ੍ਰਮਵਾਰ 4000, 3000 ਅਤੇ 2000 ਦੇ ਨਗਦ ਇਨਾਮ ਦਿੱਤੇ

Punjab School Competition: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕੁਇਜ਼ ਮੁਕਾਬਲਾ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਨੀਲਮ ਰਾਣੀ ਦੀ ਯੋਗ ਸਰਪ੍ਰਸਤੀ ਅਤੇ ਬਲਾਕ ਫ਼ਰੀਦਕੋਟ-2 ਅਤੇ ਕੁਇਜ਼ ਮੁਕਾਬਲੇ ਦੇ ਨੋਡਲ ਅਫ਼ਸਰ ਪਿ੍ਰੰਸੀਪਲ ਦੀਪਕ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ’ਚ ਪਹੁੰਚੀਆਂ ਸਾਰੀਆਂ ਟੀਮਾਂ ਨੂੰ ਜੀ ਆਇਆਂ ਨੂੰ ਆਖਦਿਆਂ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੱਜ ਦਾ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ।

ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੀਆਂ ਤਬਦੀਲੀਆਂ ਦੀ ਸਹੀ ਜਾਣਕਾਰੀ ਦੇਣਾ ਹੈ। ਇਸ ਮੌਕੇ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਦੀਪਕ ਸਿੰਘ ਨੇ ਇਸ ਕੁਇਜ਼ ਮੁਕਾਬਲੇ ਦੇ ਨਿਯਮਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੁਇਜ਼ ’ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ 4000 ਰੁਪਏ , ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ 3000 ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ 2000 ਰੁਪਏ ਦੇ ਨਗਦ ਇਨਾਮ ਅਤੇ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Maan Government: ਮਾਨ ਸਰਕਾਰ ਨੇ ਸ਼ੁਰੂ ਕੀਤਾ ਪਾਰਦਰਸ਼ੀ ਗਿਰਦਾਵਰੀ ਅਭਿਆਨ, ਖ਼ਾਸ ਟੀਮਾਂ ਪਹੁੰਚਣਗੀਆਂ ਹਰ ਪਿੰਡ

ਇਸ ਦੇ ਨਾਲ ਹੀ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਅੱਗੇ ਰਾਜ ਪੱਧਰ ’ਤੇ ਜ਼ਿਲ੍ਹਾ ਫਰੀਦਕੋਟ ਵੱਲੋਂ 16 ਸਤੰਬਰ ਨੂੰ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸੰਗਰੂਰ ਵਿਖੇ ਭਾਗ ਲਵੇਗੀ। ਇਸ ਮੌਕੇ ਪਹਿਲੇ ਪੜਾਅ ’ਚ ਕੁਇਜ਼ ਮੁਕਾਬਲੇ ’ਚ 49 ਟੀਮਾਂ ਨੇ ਲਿਖਤੀ ਪੇਪਰ ’ਚ ਭਾਗ ਲਿਆ। ਇਸ ਲਿਖਤੀ ਪੇਪਰ ’ਚੋਂ ਚੁਣੀਆਂ ਗਈਆਂ ਪਹਿਲੀਆਂ ਦਸ ਟੀਮਾਂ ਦਾ ਸਟੇਜ ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਬਹੁਤ ਹੀ ਸਖ਼ਤ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੀ ਟੀਮ ਨੇ ਦੂਜਾ ਅਤੇ ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਕਪੂਰਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। Punjab School Competition

ਇਸ ਮੌਕੇ ਕੁਇਜ਼ ਮਾਸਟਰ ਵਜੋਂ ਸਾਇੰਸ ਮਾਸਟਰ ਅਸੀਮ ਕੁਮਾਰ ਸਰਕਾਰੀ ਹਾਈ ਸਕੂਲ ਭਾਗਥਲਾ ਕਲਾਂ, ਸੁਰਿੰਦਰ ਕੁਮਾਰ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਅਜਿੱਤ ਗਿੱਲ, ਲੈਕਚਰਾਰ ਬਾਇਓਲੌਜੀ ਇੰਦਰਜੀਤ ਸਿੰਘ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਅਤੇ ਵਿਜੇ ਦੇਵਗਣ ਸਾਇੰਸ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਜਟਾਣਾ ਨੇ ਸ਼ਾਨਦਾਰ ਸੇਵਾਵਾਂ ਦਿੱਤੀਆਂ।

ਇਸ ਮੌਕੇ ਕੁਇਜ਼ ਮੁਕਾਬਲੇ ’ਚ ਪਹੁੰਚੀਆਂ 10 ਟੀਮਾਂ ਦੇ ਸਨਮਾਨ ਲਈ ਕੀਤੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਪਹੁੰਚੇ। ਉਨ੍ਹਾਂ ਸੰਬੋਧਨ ਕਰਦਿਆਂ ਦੱਸਿਆ ਕਿ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਇਸ ਤੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਅਤੇ ਉਨ੍ਹਾਂ ਦੇ ਨਾਲ-ਨਾਲ ਇੱਕ-ਇੱਕ ਸਕੂਲ ਨੋਡਲ ਅਫ਼ਸਰ ਦੀ ਦੋ ਰੋਜ਼ਾ ਐਡਵੋਕੇਸੀ ਕਰਵਾਈ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀ ਵਰਗ ਨੂੰ ਕਿਸ਼ੋਰ ਸਿੱਖਿਆ ਦੇਣ ਵਾਸਤੇ ਰੋਲ ਪਲੇਅ, ਫ਼ੋਕ ਡਾਂਸ, ਨਸ਼ਿਆਂ ਅਤੇ ਏਡਜ਼ ਦੀ ਰੋਕਥਾਮ ਵਾਸਤੇ ਪੇਂਟਿੰਗ ਮੁਕਾਬਲੇ ਕਰਵਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ: Sanchayika Diwas: ਬੱਚਿਆਂ ਨੂੰ ਬੱਚਤ ਦਾ ਤਰੀਕਾ ਸਿਖਾਉਣ ਲਈ ਮਨਾਇਆ ਜਾਂਦਾ ਹੈ ਇਹ ਦਿਨ

ਉਨ੍ਹਾਂ ਕੁਇਜ਼ ਮੁਕਾਬਲੇ ’ਚ ਭਾਗ ਲੈਣ ਵਾਲੀਆਂ ਟੀਮਾਂ, ਉਨ੍ਹਾਂ ਦੇ ਗਾਈਡ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੰਦਿਆਂ ਕਿਹਾ, ਜ਼ਿੰਦਗੀ ’ਚ ਸਫ਼ਲਤਾ ਪ੍ਰਾਪਤ ਕਰਨ ਵਾਸਤੇ ਸਾਨੂੰ ਨਿਰੰਤਰ ਕਰੜੀ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਅਜੌਕੇ ਮੁਕਾਬਲੇਬਾਜ਼ੀ ਦੇ ਦੌਰ ਜੇਕਰ ਅਸੀਂ ਵਿਸ਼ੇਸ਼ ਯੋਜਨਾਬੰਦੀ ਨਾਲ ਮਿਹਨਤ ਕਰਦੇ ਹਾਂ ਤਾ ਸਾਨੂੰ ਜਿੱਤ ਯਕੀਨੀ ਰੂਪ ’ਚ ਮਿਲਦੀ ਹੈ। ਉਨ੍ਹਾਂ ਕੁਇਜ਼ ਦੇ ਪ੍ਰਬੰਧਕਾਂ ਨੂੰ ਇਸ ਸਫ਼ਲ ਆਯੋਜਨ ਦੀ ਵਧਾਈ ਦਿੱਤੀ। ਇਸ ਇਨਾਮ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਫ਼ਰੀਦਕੋਟ ਨੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਸਬੰਧੀ ਆਪਣੇ ਅਨੁਭਵ ਸਾਂਝੇ ਕੀਤੇ।

ਕੁਇਜ਼ ’ਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਪ੍ਰੰਸ਼ਸਾ ਪੱਤਰ ਅਤੇ ਰਿਫ਼ਰੈਸ਼ਮੈਂਟ ਦਿੱਤੀ

ਇਸ ਮੌਕੇ ਸਹਾਇਕ ਨੋਡਲ ਅਫ਼ਸਰ ਲੈਕਚਰਾਰ ਗੁਰਪਿੰਦਰ ਕੌਰ ਸਕੂਲ ਆਫ਼ ਐਮੀਨੈਂਸ ਨੇ ਸਭ ਦਾ ਧੰਨਵਾਦ ਕੀਤਾ। ਇਸ ਰੈੱਡ ਰੀਬਨ ਕੁਇਜ਼ ਦੀ ਸਫ਼ਲਤਾ ਵਾਸਤੇ ਹਰਬਿੰਦਰ ਸਿੰਘ ਸੋਢੀ ਪੰਜਾਬੀ ਮਾਸਟਰ ਸਰਕਾਰੀ ਮਿਡਲ ਸਕੂਲ ਭੋਲੂਵਾਲਾ, ਸੁਰਿੰਦਰਪਾਲ ਸਿੰਘ ਸੋਨੀ ਸਰਕਾਰੀ ਮਿਡਲ ਸਕੂਲ ਚਹਿਲ, ਜਸਵਿੰਦਰ ਸਿੰਘ ਹਿੰਦੀ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਪੰਜਗਰਾਈ ਕਲਾਂ, ਨਵਜੋਤ ਕੌਰ ਕਲਸੀ ਸਾਇੰਸ ਮਿਸਟ੍ਰੈਸ, ਕੰਵਰਜੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਹਰਲੀਨ ਕੌਰ ਕਲਰਕ ਅਤੇ ਦਲਵਿੰਦਰ ਸਿੰਘ ਬਰਾੜ ਡਾਟਾ ਐਂਟਰੀ ਆਪ੍ਰੇਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨੇ ਅਹਿਮ ਯੋਗਦਾਨ ਦਿੱਤਾ। ਇਸ ਮੌਕੇ ਕੁਇਜ਼ ’ਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਪ੍ਰੰਸ਼ਸਾ ਪੱਤਰ ਅਤੇ ਰਿਫ਼ਰੈਸ਼ਮੈਂਟ ਦਿੱਤੀ ਗਈ।