ਕੰਟਰੋਲ ਰੇਖਾ ‘ਤੇ ਕੀਤੀ ਗੋਲੀਬਾਰੀ
ਜੰਮੂ (ਜੰਮੂ)। ਪਾਕਿਸਤਾਨੀ ਸੈਨਿਕਾਂ ਨੇ ਪਿਛਲੇ 24 ਘੰਟਿਆਂ ਦੌਰਾਨ ਤੀਜੀ ਵਾਰ ਯੁੱਧ ਬੰਦੀ ਦੀ ਉਲੰਘਣਾ ਕਰਦੇ ਹੋਏ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕੀਤੀ।
ਰੱਖਿਆ ਬੁਲਾਰੇ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਦਸ ਵਜ਼ੇ ਪਾਕਿਸਤਾਨੀ ਫੌਜੀਆਂ ਨੇ ਰਾਜੌਜੀ ਜ਼ਿਲ੍ਹੇ ਦੇ ਨੌਸ਼ੇਰਾ ਤੇ ਸੁੰਦਰਬਾਨੀ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਭਾਰੀ ਗੋਲੀਬਾਰੀ ਕੀਤੀ ਅਤੇ ਗੋਲੇ ਵੀ ਸੁੱਟੇ। ਜਵਾਬੀ ਕਾਰਵਾਈ ‘ਚ ਭਾਰਤੀ ਫੌਜੀਆਂ ਨੇ ਵੀ ਗੋਲੀਆਂ ਚਲਾਈਆਂ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਰੀਬ 11 ਵਜੇ ਪਾਕਿਸਤਾਨੀ ਫੈਜੀਆਂ ਨੇ ਨੌਸ਼ੇਰਾ ਸੈਕਟਰ ‘ਚ ਬਿਨਾ ਗੱਲੋਂ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਸ਼ਾਮ ਛੇ ਵਜੇ ਕੰਟਰੋਲ ਰੇਖਾ ਨਾਲ ਲੱਗਦੇ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ‘ਚ ਸਰਹੱਦ ਪਾਰੋਂ ਗੋਲੀਆਂ ਚਲਾਈਆਂ ਗਈਆਂ ਅਤੇ ਮੋਟਰਾਰ ਨਾਲ ਗੋਲੇ ਦਾਗੇ। ਪਾਕਿਸਤਾਨੀ ਫੌਜੀਆਂ ਨੇ ਕ੍ਰਿਸ਼ਨਾ ਘਾਟੀ ਸੈਕਟਰ ‘ਚ ਤੜਕੇ ਚਾਰ ਵਜੇ ਤੱਕ ਲਗਾਤਾਰ ਗੋਲੀਬਾਰੀ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।