ਪਾਕਿ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

(ਏਜੰਸੀ) ਜੰਮੂ। ਪਾਕਿਸਤਾਨੀ ਫੌਜ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕਰਦਿਆਂ ਜੰਮੂ ਖੇਤਰ ਦੇ ਸਾਂਬਾ ਸੈਕਟਰ ‘ਚ ਕੌਮਾਂਤਰੀ ਸਰਹੱਦ ਕੋਲ ਮੁੱਢਲੀ ਫੌਜੀ ਚੌਂਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਇੱਕ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਸਰਹੱਦ ਪਾਰੋਂ ਸੋਮਵਾਰ ਨੂੰ ਸਵੇਰੇ ਲਗਭਗ ਪੌਣੇ 9 ਵਜੇ ਸਾਂਬਾ ਸੈਕਟਰ ‘ਚ ਮੁੱਢਲੀ ਫੌਜੀ ਚੌਂਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ।

ਪਾਕਿਸਤਾਨੀ ਰੇਂਜਰਾਂ ਨੇ 51 ਮਿਲੀਮੀਟਰ ਦੇ ਮੋਰਟਾਰ ਦਾਗੇ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਬਿਨਾ ਕਿਸੇ ਉਕਸਾਵੇ ਦੇ ਸਾਡੀ ਚੌਂਕੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਦਾ ਸਾਡੇ ਫੌਜੀਆਂ ਨੇ ਵੀ ਜ਼ੋਰਦਾਰ ਜਵਾਬ ਦਿੱਤਾ ਪਾਕਿਸਤਾਨੀ ਗੋਲੀਬਾਰੀ ‘ਚ ਹਾਲੇ ਤੱਕ ਕਿਸੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ