ਪਾਕਿਸਤਾਨ ਨੇ ਉੜੀ ‘ਚ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
ਬਾਰਾਮੂਲਾ। ਪਾਕਿਸਤਾਨੀ ਫੌਜੀ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ ਤੇ ਜੰਮੂ-ਕਸ਼ਮੀਰ ‘ਚ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ‘ਚ ਇੱਕ ਵਾਰ ਫਿਰ ਉਨ੍ਹਾਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਸ਼ੁੱਕਰਵਾਰ ਸਵੇਰੇ ਗੋਲੀਬਾਰੀ ਕੀਤੀ।
ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜੀਆਂ ਨੇ ਉੜੀ ਸੈਕਟਰ ‘ਚ ਕੰਟਰੋਲ ਰੇਖਾ ਨਾਲ ਲੱਗਦੇ ਨਾਗਰਿਕ ਇਲਾਕਿਆਂ ‘ਚ ਤੇ ਨਾਨਕ ਚੌਂਕੀ ਨੂੰ ਨਿਸ਼ਾਨਾ ਬਣਾਉਂਦਿਆਂ ਸਵੇਰੇ ਇੱਕ ਵਜੇ ਮੋਰਟਾਰ ਦਾਗੇ ਤੇ ਹੋਰ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਭਾਰਤੀ ਫੌਜੀਆਂ ਨੇ ਪਾਕਿਸਤਾਨੀ ਫੌਜੀਆਂ ਨੂੰ ਮੂੰਹਤੋੜ ਜਵਾਬ ਦਿੱਤਾ। ਦੋਵੇਂ ਪਾਸਿਓਂ ਕਰੀਬ ਅੱਧੇ ਘੰਟੇ ਤੱਕ ਗੋਲੀਬਾਰੀ ਹੋਈ। ਸੂਤਰਾਂ ਅਨੁਸਾਰ ਇਸ ਦੌਰਾਨ ਭਾਰਤੀ ਖੇਤਰ ‘ਚ ਜਾਨਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ। ਸਰਹੱਦ ‘ਤੇ ਹੋਏ ਨੁਕਸਾਨ ਸਬੰਧੀ ਫਿਲਹਾਲ ਸਾਫ਼ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਫੌਜੀ ਅੱਤਵਾਦੀਆਂ ਦੀ ਘੁਸਪੈਠ ਲਈ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.