ਬਿਨਾ ਵੀਜ਼ਾ ਜਾ ਸਕਣਗੇ ਭਾਰਤੀ ਸ਼ਰਧਾਲੂ

Pakistan, Allowed,Without, Gurdwara Kartarpur Sahib, Visas

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਮਾਮਲੇ ‘ਚ ਪਾਕਿ ਨੇ ਮੰਨੀਆਂ ਭਾਰਤੀ ਮੰਗਾਂ

ਰਾਜਨ ਮਾਨ, ਵਾਹਗਾ,(ਭਾਰਤ-ਪਾਕਿ ਸਰਹੱਦ)

ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅੱਜ ਭਾਰਤ ਤੇ ਪਾਕਿਸਤਾਨ ਦੇ ਉੱਚ ਅਧਿਕਾਰੀਆਂ ਦੀ ਵਾਹਗਾ ਵਿਖੇ ਹੋਈ ਮੀਟਿੰਗ ਵਿੱਚ ਪਾਕਿਸਤਾਨ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ‘ਤੇ ਜਾਣ ਦੀ ਇਜ਼ਾਜ਼ਤ ਦੇ ਦਿੱਤੀ ਹੈ ਅਤੇ ਇਸ ਮੀਟਿੰਗ ਵਿੱਚ ਦੋਹਾਂ ਮੁਲਕਾਂ ਦਰਮਿਆਨ 80 ਫੀਸਦੀ ਸ਼ਰਤਾਂ ‘ਤੇ ਸਹਿਮਤੀ ਬਣ ਗਈ ਹੈ ਅਤੇ ਬਾਕੀ ਅਗਲੀ ਮੀਟਿੰਗ ਵਿੱਚ ਫੈਸਲਾ ਹੋਣ ਦੀ ਸੰਭਾਵਨਾ ਹੈ। ਅੱਜ ਵਾਹਗਾ ਸਰਹੱਦ ‘ਤੇ ਸਵੇਰੇ ਦੋਹਾਂ ਮੁਲਕਾਂ ਦੇ ਅਧਿਕਾਰੀਆਂ ਦਰਮਿਆਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਮੀਟਿੰਗ ਸ਼ੁਰੂ ਹੋਈ ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿੱਚ ਦੋਵਾਂ ਹੀ ਮੁਲਕਾਂ ਦੇ ਅਧਿਕਾਰੀਆਂ ਵੱਲੋਂ ਆਪੋ-ਆਪਣੇ ਸੁਝਾਅ ਤੇ ਸ਼ਰਤਾਂ ਦੱਸੀਆਂ ਗਈਆਂ ਦੋਵਾਂ ਮੁਲਕਾਂ ਦੇ ਅਧਿਕਾਰੀਆਂ ਨੇ ਇਹਨਾਂ ‘ਤੇ ਗੌਰ ਫਰਮਾਉਂਦਿਆਂ 80 ਪ੍ਰਤੀਸ਼ਤ ਸ਼ਰਤਾਂ ‘ਤੇ ਸਹਿਮਤੀ ਬਣਾ ਲਈ ਹੈ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਐਸਸੀਐਲ ਦਾਸ ਦੀ ਅਗਵਾਈ ਵਿੱਚ ਵਾਹਗਾ ਪੁੱਜੇ ਭਾਰਤੀ ਵਫ਼ਦ ਨੇ ਪਾਕਿਸਤਾਨ ਤੋਂ ਕਈ ਮੰਗਾਂ ਮਨਵਾਉਣ ਵਿੱਚ ਸਫਲਤਾ ਹਾਸਲ ਕੀਤੀ

ਪਾਕਿਸਤਾਨ ਸਰਕਾਰ ਨੇ ਪੂਰਾ ਸਾਲ ਵੀਜ਼ਾ ਮੁਕਤ ਯਾਤਰਾ ਦੀ ਗੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ ਯਾਨੀ ਕਿ ਹੁਣ ਭਾਰਤੀ ਸ਼ਰਧਾਲੂ ਬਗੈਰ ਪਾਸਪੋਰਟ-ਵੀਜ਼ਾ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣਗੇਭਾਰਤੀ ਨਾਗਰਿਕਾਂ ਦੇ ਨਾਲ-ਨਾਲ ਵਿਦੇਸ਼ੀ ਭਾਰਤੀ ਨਾਗਰਿਕ ਪ੍ਰਮਾਣ ਪੱਤਰ ਯਾਨੀ 39 ਕਾਰਡ ਧਾਰਕਾਂ ਨੂੰ ਆਉਣ ਦੀ ਵੀ ਮਨਜ਼ੂਰੀ ਮਿਲ ਗਈ ਹੈ ਹਰ ਰੋਜ਼ 5,000 ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣਗੇ, ਸ਼ਰਧਾਲੂ ਇਕੱਲੇ ਜਾਂ ਜਥੇ ਦੇ ਰੂਪ ‘ਚ ਜਾ ਸਕਣਗੇ ਤੇ ਪੈਦਲ ਜਾਣ ਦੀ ਆਗਿਆ ਵੀ ਮਿਲੀ ਹੈ ਉਕਤ ਸਹਿਮਤੀਆਂ ਤੋਂ ਇਲਾਵਾ ਭਾਰਤ ਨੇ ਡੇਰਾ ਬਾਬਾ ਨਾਨਕ ‘ਚ ਹੜ੍ਹ ਦਾ ਖ਼ਦਸ਼ਾ ਜਤਾਉਂਦਿਆਂ ਪੁਲਨੁਮਾ ਸੜਕ ਬਣਾਉਣ ਦੀ ਮੰਗ ਕੀਤੀ ਹੈ ਖ਼ਾਸ ਮੌਕਿਆਂ ‘ਤੇ 10,000 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ ਦੀ ਮੰਗ ਵੀ ਕੀਤੀ ਗਈ ਭਾਰਤ ਨੇ ਪਾਕਿ ਨੂੰ ਦੱਸਿਆ ਕਿ ਉਹ ਹਰ ਰੋਜ਼ 15,000 ਸ਼ਰਧਾਲੂਆਂ ਨੂੰ ਸੰਭਾਲਣ ਲਈ ਸਮਰੱਥ ਪ੍ਰਣਾਲੀ ਤਿਆਰ ਕਰ ਰਹੇ ਹਨ।

ਭਾਰਤ ਨੇ ਮੰਗ ਕੀਤੀ ਕਿ ਪਾਕਿਸਤਾਨ ਸ਼ਰਧਾਲੂਆਂ ਤੋਂ ਪਰਮਿਟ ਜਾਂ ਕਿਸੇ ਵੀ ਤਰ੍ਹਾਂ ਦੀ ਹੋਰ ਫੀਸ ਨਾ ਵਸੂਲੇ ਭਾਰਤ ਨੇ ਪਰਮਿਟ ਸਿਸਟਮ ਨਾ ਬਣਾਉਣ ਦੀ ਅਪੀਲ ਵੀ ਕੀਤੀ ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਲੰਗਰ ਅਤੇ ਪ੍ਰਸ਼ਾਦ ਦਾ ਪ੍ਰਬੰਧ ਪੂਰਾ ਕਰਨ ਦੀ ਮੰਗ ਵੀ ਭਾਰਤ ਨੇ ਰੱਖੀ ਗੁਰਦੁਆਰਾ ਸਾਹਿਬ ‘ਚ ਭਾਰਤੀ ਦੂਤਾਵਾਸ ਦੇ ਲੋਕਾਂ ਨੂੰ ਮੌਜੂਦ ਰਹਿਣ ਦੀ ਆਗਿਆ ਮਿਲੇ ਅਤੇ ਗੁਰਦੁਆਰਾ ਸਾਹਿਬ ਦੀ ਜ਼ਮੀਨ ‘ਤੇ ਹੋਏ ਨਾਜਾਇਜ਼ ਕਬਜ਼ੇ ਵੀ ਛੁਡਾਏ ਜਾਣ ਭਾਰਤੀ ਵਫਦ ਨੇ ਕਿਹਾ ਕਿ ਪਾਕਿਸਤਾਨ ਜੁਲਾਈ ਵਿੱਚ ਦਿੱਲੀ ਤੋਂ ਨਨਕਾਣਾ ਸਾਹਿਬ ਲਈ ਜਾਣ ਵਾਸਤੇ ਨਗਰ ਕੀਰਤਨ ਨੂੰ ਇਜ਼ਾਜ਼ਤ ਦੇਵੇ ਉਹਨਾਂ ਇਹ ਵੀ ਕਿਹਾ ਕਿ ਅਕਤੂਬਰ ਤੇ ਨਵੰਬਰ ਵਿੱਚ ਵੀ ਭਾਰਤ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਜਾਣ ਵਾਲੇ ਨਗਰ ਕੀਰਤਨ ਨੂੰ ਇਜ਼ਾਜ਼ਤ ਦਿੱਤੀ ਜਾਵੇ ਇਸ ਕੌਰੀਡੋਰ ਰਾਹੀਂ ਭਾਰਤ ਵਿਰੋਧੀ ਗਤੀਵੀਧਿਆਂ ਨਾ ਹੋਣ ਇਸ ਬਾਰੇ ਵੀ ਵਫ਼ਦ ਨੇ ਪਾਕਿਸਤਾਨ ਨੂੰ ਚੌਕਸ ਰਹਿਣ ਲਈ ਕਿਹਾ ਹੈ ਭਾਰਤ ਨੇ ਪਾਕਿਸਤਾਨ ਨੂੰ ਸੁਰੱਖਿਆ ਸਬੰਧੀ ਡੋਜ਼ੀਅਰ ਵੀ ਸੌਂਪਿਆ ਹੈ।

ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਦੱਸਿਆ ਕਿ ਦੋਹਾਂ ਮੁਲਕਾਂ ਵਿਚਕਾਰ 80% ਸ਼ਰਤਾਂ ‘ਤੇ ਸਹਿਮਤੀ ਬਣ ਗਈ ਹੈ ਉਹਨਾਂ ਦੱਸਿਆ ਕਿ ਉਹ ਭਾਰਤ ਦੀਆਂ ਬਾਕੀ ਮੰਗਾਂ ਵੀ ਪੜਾਅ ਦਰ ਪੜਾਅ ਮੰਨ ਲੈਣਗੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਿਨਾ ਵੀਜ਼ਾ ਜਾਣ ਦੀ ਇਜ਼ਾਜ਼ਤ ਮਿਲਣ ਦੀ ਖਬਰ ਨਾਲ ਸਮੁੱਚੇ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ ਪਾਕਿਸਤਾਨ ਵੱਲੋਂ ਆਪਣੇ ਵਾਲੇ ਪਾਸੇ ਲਾਂਘੇ ਦੇ ਕੰਮ ਵਿੱਚ ਪੂਰੀ ਤੇਜ਼ੀ ਲਿਆਂਦੀ ਗਈ ਹੈ ਅਤੇ ਲਗਪਗ ਕੰਮ ਮੁਕੰਮਲ ਦੇ ਨੇੜੇ ਪਹੁੰਚ ਗਿਆ ਹੈ।ਪਾਕਿਸਤਾਨ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਕਾਫੀ ਨਿਮਰਤਾ ਵਿਖਾਈ ਜਾ ਰਹੀ ਹੈ ਪਾਕਿਸਤਾਨ ਵੱਲੋਂ ਅਪਣਾਏ ਜਾ ਰਹੇ ਹਾਂ ਪੱਖੀ ਰਵੱਈਏ ਦੀ ਸਿੱਖ ਜਗਤ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਸਿੱਖ ਫਾਰ ਜਸਟਿਸ ‘ਤੇ ਪਾਬੰਦੀ ਲਾਵੇ ਪਾਕਿਸਤਾਨ : ਭਾਰਤ

ਭਾਰਤ ਨੇ ਪਾਕਿਸਤਾਨ ਨੂੰ ਉਸ ਦੇ ਇੱਥੇ ਸਰਗਰਮ ਖਾਲਿਸਤਾਨ ਹਮਾਇਤੀ ਵੱਖਵਾਦੀ ਸੰਗਠਨ ‘ਸਿੱਖ ਫਾਰ ਜਸਟਿਸ’ ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ ਵਿਦੇਸ਼ਾਂ ਤੋਂ ਭਾਰਤ ਵਿਰੋਧੀ ਗਤੀਵਿਧੀ ਚਲਾ ਰਹੇ ਇਸ ਸੰਗਠਨ ‘ਤੇ ਭਾਰਤ ਨੇ ਬੀਤੀ 10 ਜੂਨ ਨੂੰ ਪਾਬੰਦੀ ਲਾਈ ਸੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਦੇ ਨਾਲ ਅੱਜ ਵਾਘਾ ‘ਚ ਹੋਈ ਦੂਜੇ ਗੇੜ ਦੀ ਗੱਲਬਾਤ ਦੌਰਾਨ ਭਾਰਤ ਨੇ ਇਹ ਮੰਗ ਰੱਖੀ ਗੱਲਬਾਤ ‘ਚ ਭਾਰਤ ਸ਼ਿਸ਼ਟਮੰਡਲ ਦੀ ਅਗਵਾਈ ਕਰਨ ਵਾਲੇ ਗ੍ਰਹਿ ਮੰਤਰਾਲਾ ਦੇ ਸੰਯੁਕਤ ਸਕੱਤਰ ਐਸ. ਸੀ. ਐਲ. ਦਾਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਭਾਰਤ ਨੇ ਇਸ ਮੰਗ ਨੂੰ ਮਜ਼ਬੂਤੀ ਨਾਲ ਰੱਖਿਆ ਹੈ ਇੱਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ, ਉਹ (ਪਾਕਿਸਤਾਨ) ਇਸ ‘ਤੇ ਕਦਮ ਚੁੱਕਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।