ਦੁਵੱਲੇ ਸਬੰਧਾਂ ਨੂੰ ਮਜ਼ਬੁਤ ਕਰਨਗੇ ਪਾਕਿਸਤਾਨ ਅਤੇ ਯੂਏਈ

Pakistan, UAE, Strengthen, Bilateral, Ties

ਇਸਲਾਮਾਬਾਦ, ਏਜੰਸੀ।

ਪਾਕਿਸਤਾਨ ਅਤੇ ਸੰਯੁਕਤ ਅਰਬ ਯੁਏਈ ਨੇ ਆਪਸੀ ਪਾਰਸਪਰਿਕ ਸਹਿਯੋਗ ਦੇ ਮੌਜੂਦਾ ਪੱਧਰ ‘ਤੇ ਸੰਤੋਸ਼ ਵਿਅਕਤ ਕਰਦੇ ਹੋਏ ਕਿਹਾ ਕਿ ਦੋਵੇ ਦੇਸ਼ ਵੱਖ-ਵੱਖ ਖੇਤਰਾਂ ‘ਚ ਆਪਣੇ ਦੁਵੱਲੇ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਸਬੰਧੀ ਪ੍ਰਤੀਬੰਧ ਹਨ। ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਅਤੇ ਅਤੇ ਯੂਏਈ ਦੇ ਕ੍ਰਾਉਨ ਪ੍ਰਿੰਸ ਸ਼ੇਖ ਮੁਹੱਮਦ ਬਿਨ ਜ਼ਏਦ ਅਲ ਨਾਹਿਅਨ ਵਿਚਕਾਰ ਆਬੂ ਧਾਮੀ ‘ਚ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।

ਪਾਕਿਸਤਾਨ ਰੇਡਿਓ ਨੇ ਵੀਰਵਾਰ ਨੂੰ ਇੱਕ ਰਿਪੋਰਟ ‘ਚ ਦੱਸਿਆ ਕਿ ਦੋਵਾਂ ਦੇਸ਼ਾਂ ਨੇ ਖੇਤਰੀ ਅਤੇ ਵੈਸ਼ਿਵਕ ਮਹੱਤਵ ਦੇ ਮੁੱਦਿਆਂ ‘ਤੇ ਸਮਾਨ ਰੁਤਬਾ ਅਤੇ ਵਿਚਾਰ ਹੋਦ ‘ਤੇ ਵੀ ਸੰਤੋਸ਼ ਵਿਅਕਤ ਕੀਤਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਯੂਏਈ ਦੇ ਕ੍ਰਾਊਨ ਪ੍ਰਿੰਸ ਨੇ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸਹਿਯੋਗ ਨੂੰ ਹੋਰ ਮਜਬੂਤ ਬਣਾਉਣ ਅਤੇ ਵੱਖ-ਵੱਖ ਖੇਤਰਾਂ ‘ਚ ਨਿਵੇਸ਼ ਵਧਾਉਣ ਸਬੰਧੀ ਵੀ ਚਰਚਾ ਕੀਤੀ।

ਪ੍ਰਧਾਨਮੰਤਰੀ ਇਮਰਾਨ ਖਾਨ ਨੇ ਯੂਈਏ ਦੌਰੇ ‘ਚ ਉਨ੍ਹਾਂ ਨਾਲ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ, ਵਿੱਤ ਮੰਤਰੀ ਅਸਦ ਉਮਰ, ਸੂਚਨਾ ਮੰਤਰੀ ਫਵਾਦ ਹੁਸੈਨ ਚੌਧਰੀ, ਵਣਿਜਿਕ ਸਲਾਹਕਾਰ ਅਬਦੁਲ ਰਜਾਕ ਅਤੇ ਸੰਯੁਕਤ ਅਰਬ ਅਮੀਰਾਤ ‘ਚ ਪਾਕਿਸਤਾਨ ਦੇ ਰਾਜਦੂਤ ਮੁਅਜਮ ਅਹਿਮਦ ਖਾਨ ਦਾਊਦ ਵੀ ਮੌਜੂਦ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here