ਪਾਕਿਸਤਾਨ ਨੇ ਭਾਰਤੀ ਚੌਕੀਆਂ ‘ਤੇ ਮੁੜ ਕੀਤਾ ਹਮਲਾ

Pakistan

ਜੰਮੂ (ਏਜੰਸੀ)। ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਸਥਿੱਤ ਫੌਜੀ ਚੌਂਕੀਆਂ ‘ਤੇ ਅੱਜ ਸਵੇਰੇ ਗੋਲੀਬਾਰੀ ਕਰਕੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਰੱਖਿਆ ਬੁਲਾਰੇ ਨੇ ਦੱਸਿਆ ਕਿ ਸਵੇਰੇ ਲਗਭਗ 8.15 ਵਜੇ ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਨਾਲ ਲੱਗਦੇ ਨੌਸ਼ੇਰਾ ਸੈਕਟਰ ‘ਚ ਛੋਟੇ ਹਥਿਆਰਾਂ, ਸਵਚਾਲਿਤ ਹਥਿਆਰਾਂ ਤੇ ਮੋਰਟਾਰ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਭਾਰਤੀ ਫੌਜ ਨੇ ਪਲਟਵਾਰ ਕਰਦਿਆਂ ਗੋਲੀਬਾਰੀ ਕੀਤੀ ਉਨ੍ਹਾਂ ਕਿਹਾ ਕਿ ਦੁਪਹਿਰ 12 ਵਜੇ ਤੱਕ ਦੋਵੇਂ ਪਾਸਿਓਂ ਗੋਲੀਬਾਰੀ ਬੰਦ ਹੋ ਗਈ ਇਸ ਤੋਂ ਪਹਿਲਾਂ ਵੀਰਵਾਰ ਨੂੰ ਪੁੰਛ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨੀ ਫੌਜੀਆਂ ਨੇ ਅਚਾਨਕ ਹਮਲਾ ਕਰ ਦਿੱਤਾ ਸੀ, ਜਿਸ ‘ਚ ਭਾਰਤ ਦਾ ਇੱਕ ਫੌਜ ਅਧਿਕਾਰੀ ਤੇ ਤਿੰਨ ਜਵਾਨ ਸ਼ਹੀਦ ਹੋ ਗਏ ਸਨ ਸ਼ਨਿੱਚਰਵਰ ਨੂੰ ਭਾਰਤੀ ਫੌਜ ਨੇ ਇੱਕ ਪਾਕਿਸਤਾਨੀ ਫੌਜੀ ਨੂੰ ਮਾਰ ਸੁੱਟਿਆ ਸੀ ਜਦੋਂਕਿ ਸੋਮਵਾਰ ਸ਼ਾਮ ਭਾਰਤੀ ਫੌਜੀਆਂ ਨੇ ਕੰਟਰੋਲ ਰੇਖਾ ਪਾਰ ਕਰਕੇ ਤਿੰਨ ਪਾਕਿਸਤਾਨੀ ਫੌਜੀਆਂ ਨੂੰ ਮਾਰ ਸੁੱਟਿਆ ਸੀ।