ਸੈਮੀਫਾਈਨਲ ’ਚ ਪਹੁੰਚੀ ਨਿਊਜ਼ੀਲੈਂਡ, ਭਾਰਤ ਨਾਲ ਹੋਵੇਗਾ ਮੁਕਾਬਲਾ
(ਏਜੰਸੀ) ਨਵੀਂ ਦਿੱਲੀ। ਵਿਸ਼ਵ ਕੱਪ 2023 ’ਚ ਭਾਰਤ, ਦੱਖਣੀ ਅਫਰੀਕਾ ਅਤੇ ਅਸਟਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਦੀ ਟੀਮ ਸੈਮੀਫਾਈਨਲ ਲਈ ਕੁਆਲੀਫਾਈ ਕਰਨ ਵਾਲੀ ਚੌਥੀ ਟੀਮ ਬਣ ਗਈ ਹੈ। ਨਿਊਜ਼ੀਲੈਂਡ ਨੇ ਆਪਣੇ ਆਖਰੀ ਲੀਗ ਮੈਚ ਵਿੱਚ ਸ਼੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾ ਕੇ 9 ਲੀਗ ਮੈਚਾਂ ਵਿੱਚ ਪੰਜ ਜਿੱਤਾਂ ਨਾਲ 10 ਅੰਕ ਹਾਸਲ ਕਰਕੇ ਅੰਕ ਸੂਚੀ ਵਿੱਚ ਚੌਥੇ ਸਥਾਨ ’ਤੇ ਆਪਣਾ ਸਥਾਨ ਬਰਕਰਾਰ ਰੱਖਿਆ। World Cup 2023
ਇਹ ਵੀ ਪੜ੍ਹੋ : AUS Vs BAN : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਹਰਾਇਆ
ਪਾਕਿਸਤਾਨ ਦੀ ਟੀਮ ਨੂੰ ਇੰਗਲੈਂਡ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਮੌਕਾ ਮਿਲਿਆ, ਜਿਸ ਕਾਰਨ ਉਸ ਦੇ ਹੱਥੋਂ ਰਨ ਰੇਟ ਵਧਾਉਣ ਦਾ ਮੌਕਾ ਖੁੰਝ ਗਿਆ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 337 ਦੌੜਾਂ ਬਣਾਈਆਂ ਅਤੇ ਪਾਕਿਸਤਾਨ ਨੂੰ 6.4 ਓਵਰਾਂ ’ਚ ਇਸ ਨੂੰ ਹਾਸਲ ਕਰਨ ਦੀ ਚੁਣੌਤੀ ਦਿੱਤੀ ਗਈ, ਜਿਸ ਨੂੰ ਪਾਕਿਸਤਾਨ ਹਾਸਲ ਨਹੀਂ ਕਰ ਸਕਿਆ ਅਤੇ ਇਸ ਕਾਰਨ ਪਾਕਿਸਤਾਨ ਦੀ ਟੀਮ ਸੈਮੀਫਾਈਨਲ ਦੀ ਦੌੜ ’ਚੋਂ ਬਾਹਰ ਹੋ ਗਈ ਹੈ, ਜਦੋਂ ਕਿ ਨਿਊਜ਼ੀਲੈਂਡ ਦੀ ਟੀਮ ਨੇ ਲਗਾਤਾਰ ਪੰਜਵੀਂ ਵਾਰ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕੀਤੀ। World Cup 2023