ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਪਾਕਿ ਨੇ ਦਿੱਤਾ ਸਾਬਕਾ ਪ੍ਰਧਾਨ ਮੰਤਰੀ ਨੂੰ ਸੱਦਾ

Pakistan, Invites, PM, Kartarpur Intersection

ਇਸਲਾਮਾਬਾਦ । ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੋਮਵਾਰ ਨੂੰ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਪੀ.ਐੱਮ. ਨਰਿੰਦਰ ਮੋਦੀ ਦੀ ਬਜਾਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੱਦਾ ਦੇਣ ਦਾ ਫੈਸਲਾ ਲਿਆ ਹੈ। ਕੁਰੈਸ਼ੀ ਨੇ ਕਿਹਾ,”ਕਰਤਾਰਪੁਰ ਲਾਂਘੇ ਦਾ ਉਦਘਾਟਨ ਇਕ ਵੱਡਾ ਪ੍ਰੋਗਰਾਮ ਹੈ ਅਤੇ ਪਾਕਿਸਤਾਨ ਇਸ ਲਈ ਵੱਡੇ ਪੱਧਰ ‘ਤੇ ਤਿਆਰੀ ਕਰ ਰਿਹਾ ਹੈ।

ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਸ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਦੇਣ ਦਾ ਫੈਸਲਾ ਲਿਆ ਹੈ ਕਿਉਂਕਿ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਹਨ। ਇਸ ਲਈ ਅਸੀਂ ਜਲਦੀ ਹੀ ਇਕ ਰਸਮੀ ਚਿੱਠੀ ਭੇਜਾਂਗੇ। ਕੁਰੈਸ਼ੀ ਨੇ ਕਿਹਾ,”ਅਸੀਂ ਸ੍ਰੀ ਗੁਰੂ ਨਾਨਕ ਸਾਹਿਬ ਦੀ 550ਵੀਂ ਜਯੰਤੀ ਮਨਾਉਣ ਲਈ ਕਰਤਾਰਪੁਰ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੇ ਆਉਣ ਨੂੰ ਲੈ ਕੇ ਬਹੁਤ ਖੁਸ਼ ਹਾਂ।” ਇਹ ਲਾਂਘਾ ਕਰਤਾਰਪੁਰ ਵਿਚ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਵਿਚ ਡੇਰਾ ਬਾਬਾ ਨਾਨਕ ਤੀਰਥ ਨਾਲ ਜੋੜੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।