Pakistan Bomb Blast: ਗੁਆਂਢੀ ਦੇਸ਼ ਪਾਕਿਸਤਾਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਇਕ ਰੇਲਵੇ ਸਟੇਸ਼ਨ ‘ਤੇ ਵੱਡਾ ਬੰਬ ਧਮਾਕਾ ਹੋਇਆ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਇਹ ਧਮਾਕਾ ਪਾਕਿਸਤਾਨ ਦੇ ਉੱਤਰ-ਪੱਛਮੀ ਬਲੋਚਿਸਤਾਨ ‘ਚ ਹੋਇਆ। ਇਸ ਬੰਬ ਧਮਾਕੇ ‘ਚ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 30 ਹੋਰ ਜ਼ਖਮੀ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: Fazilka News: ਵਿਜੀਲੈਂਸ ਦੀ ਟੀਮ ਨੇ ਵਿਕਾਸ ਕਾਰਜਾਂ ਦੀ ਕੀਤੀ ਜਾਂਚ
ਪਾਕਿਸਤਾਨ ਦੇ ਇਕ ਨਿਊਜ਼ ਚੈਨਲ ਜੀਓ ਨਿਊਜ਼ ਮੁਤਾਬਕ ਰੇਲਗੱਡੀ ਦੇ ਪਲੇਟਫਾਰਮ ‘ਤੇ ਪਹੁੰਚਣ ਤੋਂ ਠੀਕ ਪਹਿਲਾਂ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ ‘ਚ ਧਮਾਕਾ ਹੋਇਆ। ਧਮਾਕੇ ਦੇ ਸਮੇਂ ਸਟੇਸ਼ਨ ‘ਤੇ ਕਾਫੀ ਭੀੜ ਸੀ, ਜਿਸ ਕਾਰਨ ਵੱਡੀ ਗਿਣਤੀ ‘ਚ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ‘ਤੇ ਪਹੁੰਚ ਗਏ। ਇਸ ਬੰਬ ਧਮਾਕੇ ਤੋਂ ਬਾਅਦ ਕਵੇਟਾ ਦੇ ਸਿਵਲ ਹਸਪਤਾਲ ‘ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ ਅਤੇ ਬਚਾਅ ਅਤੇ ਰਾਹਤ ਕਾਰਜਾਂ ਲਈ ਵਾਧੂ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ। Pakistan Bomb Blast