ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਮ੍ਰਿਤਕ ਦੇ ਪਰਿਵਾਰਾਂ ਲਈ ਮੁਆਵਜੇ ਦਾ ਐਲਾਨ
ਇਸਲਾਮਾਬਾਦ, ਏਜੰਸੀ
ਪਾਕਿਸਤਾਨ ਦੇ ਡੇਰਿਆ ਗਾਜੀ ਖਾਨ ‘ਚ ਗਾਜੀ ਘਾਟ ਕੋਲ ਐਤਵਾਰ ਨੂੰ ਦੋ ਬੱਸਾਂ ਦੀ ਟੱਕਰ (Road Accident) ‘ਚ ਘੱਟ ਤੋਂ ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਜ਼ਿਆਦਾ ਹੋਰ ਜਖ਼ਮੀ ਹੋ ਗਏ। ਬਚਾਅ ਕਾਰਜ ਅਤੇ ਪੁਲਿਸ ਅਧਿਕਾਰੀਆਂ ਅਨੁਸਾਰ ਦੋ ਤੇਜ਼ ਰਫ਼ਤਾਰ ਬੱਸਾਂ ਆਪਸ ‘ਚ ਟਕਰਾਅ ਗਈਆਂ ਜਿਸਦੇ ਨਾਲ ਉਨ੍ਹਾਂ ‘ਚ ਸਵਾਰ 15 ਲੋਕਾਂ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਇਸ ਭਿਆਨਕ ਦੁਰਘਟਨਾ ‘ਚ ਜਖ਼ਮੀ ਲੋਕਾਂ ਨੂੰ ਨਜ਼ਦੀਕ ਦੇ ਹਸਪਤਾਲਾਂ ‘ਚ ਦਾਖਲ ਕਰਾਇਆ ਗਿਆ ਜਿੱਥੇ ਚਾਰ ਹੋਰ ਲੋਕਾਂ ਨੇ ਦਮ ਤੋੜ ਦਿੱਤਾ।
ਇੱਕ ਨਿਊਜ ਏਜੰਸੀ ਅਨੁਸਾਰ ਪ੍ਰਧਾਨਮੰਤਰੀ ਇਮਰਾਨ ਖਾਨ ਅਤੇ ਰਾਸ਼ਟਰਪਤੀ ਡਾ.ਆਰਿਫ ਅਲਵੀ ਨੇ ਇਸ ਦੁਰਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇੱਕ ਬਿਆਨ ਜਾਰੀ ਕਰਕੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਤੇ ਜਖ਼ਮੀਆਂ ਨੂੰ ਸਮੁਚਿਤ ਮੁਆਵਜ਼ਾ ਸਹਾਇਤਾ ਉਪਲੱਬਧ ਕਰਾਉਣ ਦਾ ਨਿਰਦੇਸ਼ ਦਿੱਤਾ। ਪੰਜਾਬ ਦੇ ਮੁੱਖਮੰਤਰੀ ਸਰਦਾਰ ਉਸਮਾਨ ਅਹਿਮਦ ਖਾਨ ਬੁਜਦਰ ਨੇ ਵੀ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। (Road Accident)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।