ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿ ਰਾਜ਼ੀ

Pakistan, Royal, Open, Kartarpur, Intersection

ਹੁਣ ਗੇਂਦ ਆਈ ਭਾਰਤ ਸਰਕਾਰ ਦੇ ਪਾਲੇ ‘ਚ

ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਬੀਬੀਸੀ ਕੋਲ ਕੀਤਾ ਖੁਲਾਸਾ

ਨਵੀਂ ਦਿੱਲੀ, ਏਜੰਸੀ

ਪਾਕਿਸਤਾਨ ਸਰਕਾਰ ਨੇ ਸਿੱਖ ਭਾਈਚਾਰੇ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਦੇਣ ਲਈ ਸਹਿਮਤੀ ਪ੍ਰਗਟਾਈ ਹੈ ਜੇਕਰ ਭਾਰਤ ਸਰਕਾਰ ਵੀ ਇਸ ਮਾਮਲੇ ‘ਚ ਹਾਂਪੱਖੀ ਕਦਮ ਚੁੱਕਦੀ ਹੈ ਤਾਂ ਇਹ ਦੋਵਾਂ ਮੁਲਕਾਂ ਦਰਮਿਆਨ ਸਾਂਝ ਦੀ ਇੱਕ ਇਤਿਹਾਸਕ ਪਹਿਲਕਦਮੀ ਹੋਵੇਗੀ।

ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਬੀਬੀਸੀ ਨੂੰ ਦੱਸਿਆ ਕਿ ਪਾਕਿਸਤਾਨ ਸਰਕਾਰ ਛੇਤੀ ਹੀ ਭਾਰਤ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਲਾਂਘਾ ਖੋਲ੍ਹਣ ਜਾ ਰਹੀ ਹੈ। ਫਵਾਦ ਚੌਧਰੀ ਨੇ ਕਿਹਾ, ਕਰਤਾਰਪੁਰ ਸਰਹੱਦ ਖੋਲ੍ਹੀ ਜਾ ਰਹੀ ਹੈ।

ਗੁਰਦੁਆਰੇ ਤੱਕ ਆਉਣ ਲਈ ਵੀਜ਼ੇ ਦੀ ਲੋੜ ਨਹੀਂ ਹੋਵੇਗੀ ਉੱਥੋਂ ਤੱਕ ਆਉਣ ਲਈ ਰਸਤਾ ਬਣਾਇਆ ਜਾਵੇਗਾ। ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂ ਟਿਕਟ ਖਰੀਦ ਕੇ ਆ ਸਕਣਗੇ ਅਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਜਾ ਸਕਣਗੇ। ਇਸ ਤਰ੍ਹਾਂ ਦਾ ਇੱਕ ਸਿਸਟਮ ਬਣਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਚੜ੍ਹਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤੀ ਸਰਹੱਦ ਤੋਂ ਪਾਕਿਸਤਾਨ ਵਿੱਚ ਕਰੀਬ 4 ਕਿਲੋਮੀਟਰ ਅੰਦਰ ਪੈਂਦਾ ਹੈ। ਫਵਾਦ ਚੌਧਰੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਜਲਦ ਹੀ ਇਹ ਰਸਤਾ ਤਿਆਰ ਹੋ ਜਾਵੇਗਾ

ਉਨ੍ਹਾਂ ਕਿਹਾ ਕਿ ਇਮਰਾਨ ਸਰਕਾਰ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਅਮਨ ਸ਼ਾਂਤੀ ਦੇ ਏਜੰਡੇ ਨਾਲ ਅੱਗੇ ਵਧ ਰਹੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਆਪਣਾ ਅੰਤਿਮ ਸਮਾਂ ਕਰਤਾਰਪੁਰ ਦੀ ਧਰਤੀ ਹੀ ਗੁਜ਼ਾਰਿਆ ਸੀ ਅਤੇ ਉਨ੍ਹਾਂ ਦਾ ਪਰਿਵਾਰ ਵੀ ਇੱਥੇ ਆ ਕੇ ਵੱਸਿਆ ਸੀ ਇਹ ਸਥਾਨ ਡੇਰਾ ਬਾਬਾ ਨਾਨਕ ਨੇੜੇ ਸਰਹੱਦ ਤੋਂ ਪਾਰ ਸਿਰਫ਼ ਚਾਰ ਕਿਲੋਮੀਟਰ ਦੂਰ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।