ਨਵੀਂ ਦਿੱਲੀ। ਕਸ਼ਮੀਰ ‘ਤੇ ਪਾਕਿਸਤਾਨ ਵੱਲੋਂ ਭੜਕਾਊ ਬਿਆਨ ਲਗਾਤਾਰ ਜਾਰੀ ਹਨ। ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ‘ਤੇ ਵਾਹਘਾ ਸਰਹੱਦ ‘ਤੇ ਇੱਕ ਪਾਸੇ ਪਾਕਿਸਤਾਨੀ ਰੇਂਜਰਾਂ ਦੇ ਅਧਿਕਾਰੀ ਬੀਐੱਸਐੱਫ ਨੂੰ ਮਠਿਆਈ ਦੇ ਰਹੇ ਹਨ, ਦੂਜੇ ਪਾਸੇ ਦਿੱਲੀ ‘ਚ ਪਾਕਿ ਹਾਈ ਕਮਿਸ਼ਨਰ ਅਬਦੁਲ ਬਾਸਿਤ ਕਸ਼ਮੀਰ ਦੇ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ‘ਚ ਜ਼ਹਿਰ ਘੋਲਣ ਦਾ ਕੰਮ ਕਰ ਰਹੇ ਹਨ।
ਪਾਕਿ ਨ ੇਹੁਣ ਨਵਾਂ ਪੈਂਤਰਾ ਚਲਾਉਣ ਲਈ ਕਿਹਾ ਹੈ ਕਿ ਉਹ ਇਸ ਵਰ੍ਹੇ ਆਪਣੇ ਆਜ਼ਾਦੀ ਦਿਹਾੜੇ ਸਮਾਰੋਹ ਨੂੰ ਕਸ਼ਮੀਰ ਦੀ ਆਜ਼ਾਦੀ ਦੇ ਨਾਂਅ ਸਮਰਪਿਤ ਕਰ ਰਹੇ ਹਨ।
ਉਨ੍ਹਾਂ ਨ ੇਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਕਿਹਾ ਕਿ ਕਸ਼ਮੀਰ ਦੀ ਆਜ਼ਾਦੀ ਤੱਕ ਸਾਡੇ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਸ਼ਮੀਰ ਲਈ ਜਾਨ ਦੇਣ ਵਾਲਿਆਂ ਦੀ ਕੁਰਬਾਨੀ ਬੇਕਾਰ ਨਹੀਂ ਜਾਵੇਗੀ। ਬਾਸਿਤ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਪਾਕਿਸਤਾਨ ਆਪਣੀ ਆਜ਼ਾਦੀ ਤੋਂ ਜਿਆਦਾ ਪ੍ਰੇਸ਼ਾਨ ਕਸ਼ਮੀਰ ਨੂੰ ਲੈ ਕੇ ਹੈ।