ਕਸ਼ਮੀਰ ’ਤੇ ਪਾਕਿਸਤਾਨ ਨਾ ਦੇਵੇ ਦਖਲ : ਰਾਹੁਲ
ਨਵੀਂ ਦਿੱਲੀ, (ਏਜੰਸੀ)। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ’ਚ ਪਾਕਿਸਤਾਨ ਅਤੇ ਕਿਸੇ ਵੀ ਹੋਰ ਦੇਸ਼ ਨੂੰ ਦਖ਼ਲ ਦੇਣ ਦੀ ਕੋਈ ਲੋੜ ਨਹੀਂ ਹੈ। ਸ੍ਰੀ ਗਾਂਧੀ ਨੇ ਅੱਜ ਕਸ਼ਮੀਰ ਨੂੰ ਲੈ ਕੇ ਟਵੀਟ ਕੀਤਾ ਕਿ ‘ਮੇਰੀ ਇਸ ਸਰਕਾਰ ਦੇ ਨਾਲ ਕਈ ਮਸਲਿਆਂ ’ਤੇ ਅਸਿਹਮਤੀ ਹੈ, ਪਰ ਮੈਂ ਇਹ ਪੂਰੀ ਤਰ੍ਹਾਂ ਨਾਲ ਸਪੱਸ਼ਟ ਕਰਨਾ ਚਾਹੰਦਾ ਹਾਂ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਪਾਕਿਸਤਾਨ ਅਤੇ ਹੋਰ ਕਿਸੇ ਵੀ ਦੇਸ਼ ਦੇ ਇਸ ’ਚ ਦਖਲ ਦੇਣ ਦਾ ਕੋਈ ਸਥਾਨ ਨਹੀਂ ਹੈ।’
ਕਾਂਗਰਸ ਜੰਮੂ ਕਸ਼ਮੀਰ ਦੀ ਵੰਡ ਅਤੇ ਰਾਜ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਦੇ ਨਰਿੰਦਰ ਮੋਦੀ ਸਰਕਾਰ ਦੇ ਫੈਸਲੇ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਸੰਸਦ ਦੇ ਦੋਵੇਂ ਸਦਨਾਂ ’ਚ ਵੀ ਕਾਂਗਰਸ ਨੇ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਸੀ। ਜਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪੰਜ ਅਗਸਤ ਨੂੰ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੇ ਸੰਵਿਧਾਨ ਦੇ ਅਨੁਛੇਦ 370 ਅਤੇ ਅਨੁਛੇਦ 35ਏ ਨੂੰ ਰੱਦ ਕਰਕੇ ਰਾਜ ਨੂੰ ਦੋ ਕੇਂਦਰ ਸਾਸਿਤ ਪ੍ਰਦੇਸ਼ਾਂ ’ਚ ਵੰਡਣ ਦਾ ਫੈਸਲਾ ਕੀਤਾ ਸੀ। ਇਸ ਫੈਸਲੇ ਤਹਿਤ ਲੱਦਾਖ ਕੇਂਦਰ ਸਾਸਿਤ ਪ੍ਰਦੇਸ਼ ਬਣਾਇਆ ਗਿਆ ਹੈ ਜੋ ਪ੍ਰਸ਼ਾਸਕ ਦੇ ਅਧੀਨ ਰਹੇਗਾ ਜਦੋਂਕਿ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਹੋਵੇਗੀ। (Pakistan)