ਰਾਜੌਰੀ ‘ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ

Pakistan, Violated, Ceasefire, Rajouri

ਜੰਮੂ | ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਫੌਜ ਨੇ ਅੱਜ ਬਿਨਾ ਕਿਸੇ ਉਕਸਾਵੇ ਦੇ ਗੋਲੀਬਾਰੀ ਕਰਦਿਆਂ ਜੰਗਬੰਦੀ ਦੀ ਉਲੰਘਣਾ ਕੀਤੀ ਅਧਿਕਾਰਿਕ ਸੂਤਰਾਂ ਨੇ ਕਿਹਾ, ਪਾਕਿਸਤਾਨ ਫੌਜ ਨੇ ਦਿਨ ‘ਚ  14:40 ਵਜੇ ਰਾਜੌਰੀ ਦੇ ਨੌਸ਼ੇਰਾ ਸੈਕਟਰ ‘ਚ ਹੱਦ ਦੇ ਨੇੜੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਭਾਰਤੀ ਫੌਜ ਵੀ ਇਸ ਦਾ ਕਰਾਰਾ ਜਵਾਬ ਦੇ ਰਹੀ ਹੈ ਤੇ ਹਾਲੇ ਤੱਕ ਪਾਕਿਸਤਾਨੀ ਗੋਲੀਬਾਰੀ ‘ਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ ਪਿਛਲੇ ਹਫ਼ਤੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨੀ ਫੌਜ ਨੇ ਸਰਹੱਦੀ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਸੀ, ਜਿਸ ‘ਚ ਬੀਐਸਐਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ ਤੇ ਇੱਕ ਬੱਚੀ ਤੇ ਇੱਕ ਮਹਿਲਾ ਦੀ ਮੌਤ ਹੋ ਗਈ ਸੀ ਤੇ 12 ਨਾਗਰਿਕ ਜ਼ਖਮੀ ਹੋ ਗਏ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।