Pakistan Violates Ceasefire: ਜੰਮੂ-ਕਸ਼ਮੀਰ। ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਸ਼ਨਿੱਚਰਵਾਰ ਸ਼ਾਮ 5 ਵਜੇ ਲਾਗੂ ਹੋ ਗਈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਪਾਕਿਸਤਾਨ ਵਾਲੇ ਪਾਸਿਓਂ ਜੰਮੂ-ਕਸ਼ਮੀਰ ਦੇ ਅਖਨੂਰ, ਪੁੰਛ, ਨੌਸ਼ਹਿਰਾ, ਸ੍ਰੀਨਗਰ, ਆਰਐਸ ਪੁਰਾ, ਸਾਂਬਾ, ਊਧਮਪੁਰ ਵਿੱਚ ਗੋਲੀਬਾਰੀ ਕੀਤੀ ਜਾ ਰਹੀ ਹੈ। ਭਾਰਤੀ ਜਵਾਨਾਂ ਨੇ ਵੀ ਇਸ ਦਾ ਕਰਾਰਾ ਜਵਾਬ ਦਿੱਤਾ ਹੈ।
ਇਹ ਵੀ ਪੜ੍ਹੋ: Fake Video Viral: ਪੁਲਿਸ ਨੇ ਫੇਕ ਵੀਡੀਓ ਫੈਲਾਉਣ ਦੇ ਦੋਸ਼ ‘ਚ ਦੋ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ
ਰਾਜੌਰੀ ਵਿੱਚ ਗੋਲਾਬਾਰੀ (ਤੋਪਾਂ ਅਤੇ ਮੋਰਟਾਰ) ਕੀਤੀ ਗਈ। ਊਧਮਪੁਰ ਵਿੱਚ ਇੱਕ ਡਰੋਨ ਹਮਲਾ ਹੋਇਆ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ – ਇਹ ਕਿਹੋ ਜਿਹੀ ਜੰਗਬੰਦੀ ਹੈ? ਸ੍ਰੀਨਗਰ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ।
ਜੰਗਬੰਦੀ ਦੇ ਐਲਾਨ ਤੋਂ ਬਾਅਦ, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਬਲੈਕਆਊਟ ਰੱਦ ਕਰ ਦਿੱਤਾ ਗਿਆ। ਪਰ, ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ, ਫਿਰ ਤੋਂ ਬਲੈਕਆਊਟ ਲਗਾ ਦਿੱਤਾ ਗਿਆ ਹੈ। ਸਰਹੱਦੀ ਜ਼ਿਲ੍ਹਿਆਂ ਵਿੱਚ ਬਿਜਲੀ ਕੱਟ ਦਿੱਤੀ ਗਈ ਹੈ। ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਸਲਾਹ ਜਾਰੀ ਕੀਤੀ ਗਈ ਹੈ। Pakistan Violates Ceasefire