ਜੰਮੂ-ਕਸ਼ਮੀਰ ਦੇ ਪੂੰਛ ਜ਼ਿਲ੍ਹੇ ਵਿਚ ਪਾਕਿਸਤਾਨੀ ਫੌਜ ਨੇ ਕੀਤੀ ਗੋਲੀਬਾਰੀ
ਜੰਮ। ਪਾਕਿਸਤਾਨੀ ਸੈਨਾ ਨੇ ਐਤਵਾਰ ਨੂੰ ਇੱਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੂੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ‘ਤੇ ਇਕ ਵਾਰ ਫਿਰ ਪਾਕਿਸਤਾਨੀ ਫੌਜ ਨੇ ਗੋਲੀਬਾਰੀ ਕੀਤੀ ਅਤੇ ਜੰਗਬੰਦੀ ਦੀ ਉਲੰਘਣਾ ਕੀਤੀ। ਰੱਖਿਆ ਮੰਤਰਾਲੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਾਕਿ ਸੈਨਾ ਨੇ ਪੁੰਛ ਜ਼ਿਲੇ ਦੇ ਸ਼ਾਹਪੁਰ ਖੇਤਰ ਵਿਚ ਸਵੇਰੇ 10 : 15 ਵਜੇ ਬਿਨਾਂ ਕਿਸੇ ਭੜਕਾਹਟ ਦੇ ਜੰਗਬੰਦੀ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਪਾਕਿਸਤਾਨੀ ਸੈਨਾ ਦੀ ਗੋਲੀਬਾਰੀ ਦਾ ਜਵਾਬ ਦੇ ਰਹੀ ਹੈ। ਗੋਲੀਬਾਰੀ ਵਿਚ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ 13 ਨਵੰਬਰ ਨੂੰ ਰਾਜੌਰੀ ਜ਼ਿਲੇ ਦੇ ਕੇਰੀ ਸੈਕਟਰ ‘ਤੇ ਬਿਨਾਂ ਕਿਸੇ ਭੜਕਾਹਟ ਤੋਂ ਫਾਇਰਿੰਗ ਕੀਤੀ ਸੀ ਅਤੇ ਇਸ ਤੋਂ ਪਹਿਲਾਂ 8 ਨਵੰਬਰ ਨੂੰ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ ਜਿਸ ਵਿਚ ਇਕ ਸਿਪਾਹੀ ਸ਼ਹੀਦ ਹੋ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Pakistan, Violates, Ceasefire, Border