ਪਾਕਿਸਤਾਨ ਕੁਲਭੂਸ਼ਣ ਜਾਧਵ ਨੂੰ ਡਿਪਲੋਮੈਟਿਕ ਪਹੁੰਚ ਪ੍ਰਦਾਨ ਕਰੇਗਾ
ਇਸਲਾਮਾਬਾਦ, ਏਜੰਸੀ। ਪਾਕਿਸਤਾਨ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਦੇ ਕਾਨੂੰਨਾਂ ਅਨੁਸਾਰ ਉਸਦੀ ਜੇਲ੍ਹ ਵਿੱਚ ਬੰਦ ਭਾਰਤ ਦੇ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਦੇਸ਼ ਦੇ ਕਾਨੂੰਨਾਂ ਅਨੁਸਾਰ ਮਿਲਣ ਦੀ ਆਗਿਆ ਦੇਵੇਗਾ। ਪਾਕਿਸਤਾਨੀ ਵਿਦੇਸ਼ ਮੰਤਰਾਲਾ ਨੇ ਵੀਰਵਾਰ ਦੇਰ ਰਾਤ ਬਿਆਨ ਜਾਰੀ ਕਰਕੇ ਕਿਹਾ ਕਿ“ਅੰਤਰਰਾਸ਼ਟਰੀ ਅਦਾਲਤ ਦੇ ਆਦੇਸ਼ਾਂ ਦੀ ਨਕਲ ਕਰਦੇ ਹੋਏ ਭਾਰਤੀ ਜਲ ਸੈਨਾ ਦੇ ਸਾਬਕਾ ਕਮਾਂਡਰ ਜਾਧਵ ਨੂੰ ਵਿਆਨਾ ਸੰਧੀ ਦੇ ਅਨੁਛੇਦ 36 (1) (ਬੀ) ਤਹਿਤ ਉਨ੍ਹਾਂ ਦੇ ਅਧਿਕਾਰ ਬਾਰੇ ਦੱਸਿਆ ਗਿਆ ਹੈ।
ਪਾਕਿਸਤਾਨ ਦੇਸ਼ ਦੇ ਕਾਨੂੰਨਾਂ ਅਨੁਸਾਰ ਕੁਲਭੂਸ਼ਣ ਜਾਧਵ ਨੂੰ ਡਿਪਲੋਮੈਟਿਕ ਪਹੁੰਚ ਪ੍ਰਦਾਨ ਕਰੇਗਾ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਅਦਾਲਤ ਨੇ ਬੁੱਧਵਾਰ ਨੂੰ ਪਾਕਿਸਤਾਨ ਨੂੰ ਸ਼੍ਰੀ ਜਾਧਵ ਨੂੰ ਡਿਪਲੋਮੈਟਿਕ ਪਹੰੁੰਚ ਪ੍ਰਦਾਨ ਕਰਨ ਦਾ ਆਦੇਸ਼ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਪਾਕਿਸਤਾਨ ਨੇ ਸ਼੍ਰੀ ਜਾਧਵ ਨੂੰ ਵਕੀਲ ਦੀ ਸਹੂਲਤ ਉਪਲੱਬਧ ਨਾ ਕਰਵਾਕੇ ਵਿਆਨਾ ਸੰਧੀ ਦੇ ਅਨੁਛੇਦ 36 (1) ਦੀ ਉਲੰਘਣਾ ਕੀਤੀ ਹੈ ਅਤੇ ਉਨ੍ਹਾਂ ਦੀ ਫ਼ਾਂਸੀ ਦੀ ਸਜਾ ‘ਤੇ ਤਦ ਤੱਕ ਰੋਕ ਲੱਗੀ ਰਹਿਣੀ ਚਾਹੀਦੀ ਹੈ ਜਦੋਂ ਤੱਕ ਪਾਕਿਸਤਾਨ ਆਪਣੇ ਫੈਸਲੇ ‘ਤੇ ਮੁੜ ਵਿਚਾਰ ਅਤੇ ਉਸਦੀ ਪ੍ਰਭਾਵੀ ਸਮੀਖਿਆ ਨਹੀਂ ਕਰ ਲੈਂਦਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।