ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਾਕਿਸਤਾਨੀ ਗੁਬਾਰਾ ਮਿਲਣ ਕਾਰਨ ਮੱਚਿਆ ਹੜਕੰਪ

Amritsar News

(ਰਾਜਨ ਮਾਨ) ਅੰਮ੍ਰਿਤਸਰ। ਪਾਕਿਸਤਾਨ ਆਪਣੀਆਂ ਨਾਪਕਾ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਪਾਕਿ ਵੱਲੋਂ ਘਿਨੌਣੀ ਹਰਤਕ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਭਾਰਤ ਦੇ ਚੌਕਸ ਜਵਾਨ ਉਨ੍ਹਾਂ ਦੀ ਹਰ ਕੋਸ਼ਿਸ਼ ਨੂੰ ਨਾਕਾਮ ਕਰ ਰਹੇ ਹਨ। ਇੱਕ ਵਾਰ ਫਿਰ ਜ਼ਿਲ੍ਹਾ ਅੰਮ੍ਰਿਤਸਰ ‘ਚ ਪਾਕਿਸਤਾਨੀ ਗੁਬਾਰਾ ਮਿਲਣ ਤੋਂ ਬਾਅਦ ਹੜਕੰਪ ਮੱਚ ਗਿਆ ਹੈ। ਇਹ ਗੁਬਾਰਾ ਅੰਮ੍ਰਿਤਸਰ ਹਵਾਈ ਅੱਡੇ ’ਤੇ ਮਿਲਿਆ ਹੈ। ਫਿਲਹਾਲ ਹਵਾਈ ਅੱਡੇ ਦੀ ਸੁਰੱਖਿਆ ਕਰ ਰਹੀ ਸੀਆਈਐਸਐਫ ਨੇ ਗੁਬਾਰੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ।

Amritsar News

ਜਾਣਕਾਰੀ ਅਨੁਸਾਰ ਸੀਆਈਐਸਐਫ ਦੇ ਜਵਾਨ ਗਸ਼ਤ ’ਤੇ ਸਨ। ਹਵਾਈ ਅੱਡੇ ਦੀ ਸੁਰੱਖਿਆ ਦੀ ਜਾਂਚ ਕੀਤੀ ਜਾ ਰਹੀ ਸੀ। ਉਦੋਂ ਇਕ ਨੌਜਵਾਨ ਦੀ ਨਜ਼ਰ ਝਾੜੀਆਂ ਵਿਚ ਡਿੱਗੇ ਇਕ ਗੁਬਾਰੇ ‘ਤੇ ਪਈ।  ਇਸ ਪਾਕਿ ਗੁਬਾਰੇ ‘ਤੇ ਪਾਕਿਸਤਾਨ ਏਅਰਲਾਈਨਜ਼ ਪੀਆਈਏ ਦੀ ਲਿਖਿਆ ਹੋਇਆ ਸੀ ਅਤੇ ਇਹ ਗੁਬਾਰਾ ਵੀ ਜਹਾਜ਼ ਦੇ ਆਕਾਰ ‘ਚ ਸੀ। ਸੀਆਈਐਸਐਫ ਦੇ ਜਵਾਨਾਂ ਨੇ ਜਾਂਚ ਲਈ ਗੁਬਾਰੇ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here