ਬਿਆਸ ਦਰਿਆ ‘ਚੋਂ ਪਾਕਿਸਤਾਨੀ ਬੇੜੀ ਬਰਾਮਦ

Beas river

Beas | ਬੀਐਸਐਫ ਵੱਲੋਂ ਕੀਤੀ ਜਾ ਰਹੀ ਹੈ ਜਾਂਚ

ਅਜਨਾਲਾ। ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਰਾਵੀ ਦਰਿਆ ‘ਚ ਸ਼ਨਿੱਚਰਵਾਰ ਸਵੇਰੇ ਲਗਭਗ 6 ਵਜੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਕ ਪਾਕਿਸਤਾਨੀ ਬੇੜੀ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਹ ਬੇੜੀ ਪਾਣੀ ਦੇ ਵਹਾਅ ਨਾਲ ਰੁੜ ਕੇ ਇਧਰ ਆਈ ਹੈ। ਫਿਲਹਾਲ ਸੁਰੱਖਿਆ ਏਜੰਸੀਆਂ ਅਤੇ ਬੀ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਵਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੇੜੀ ‘ਤੇ ਉਰਦੂ ‘ਚ ਕੁਝ ਲਿਖਿਆ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Beas river