ਪੰਜਾਬ ’ਚ ਜਾਸੂਸੀ ਕਰਨ ਵਾਲੇ ਪਾਕਿਸਤਾਨੀ ਡਰੋਨ ’ਤੇ BSF ਵੱਲੋਂ ਕਾਰਵਾਈ

(ਸੱਚ ਕਹੂੰ ਨਿਊਜ਼)
ਗੁਰਦਾਸਪੁਰ । ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਸੈਕਟਰ ਵਿੱਚ ਪਾਕਿਸਤਾਨੀ ਜਾਸੂਸੀ ਡਰੋਨ ਨੂੰ ਡੇਗ ਦਿੱਤਾ। ਬੀਐਸਐਫ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ (ਡੀਆਈਜੀ) ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸਵੇਰੇ 4.30 ਵਜੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਡਰੋਨ ਆਇਆ ਜਿਸ ਨੂੰ ਬੀਐਸਐਫ 73 ਬਟਾਲੀਅਨ ਦੇ ਜਵਾਨਾਂ ਨੇ ਮਾਰ ਸੁੱਟਿਆ। ਸੂਚਨਾ ਮਿਲਦੇ ਹੀ ਉੱਚ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜੋਸ਼ੀ ਨੇ ਕਿਹਾ ਕਿ ਡਰੋਨ ਤੋਂ ਕੋਈ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਸੈਕਟਰ ‘ਚ ਪਾਕਿਸਤਾਨੀ ਡਰੋਨ ਨੂੰ ਡੇਗਣ ਦੀ ਇਹ ਪਹਿਲੀ ਘਟਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here