ਪਾਕਿਸਤਾਨ ਅੱਤਵਾਦ ਨਾਲ ਲੜਨ ਲਈ ਚਲਾਵੇਗਾ ਵਿਆਪਕ ਮੁਹਿੰਮ

Pakistan, Campaign, Fight, Terrorism

ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਹੋਵੇਗੀ ਮੀਟਿੰਗ

ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਸਰਕਾਰ ਨੇ ਬੁੱਧਵਾਰ ਨੂੰ ਅੱਤਵਾਦ ਦੇ ਖਿਲਾਫ਼ ਲੜਨ ਤੇ ਉ੍ਹਨਾਂ ਨੂੰ ਮਾਰਨ ਦੇ ਵਿਆਪਕ ਅਭਿਆਨ ਨੂੰ ਅਗਲੇ ਸਾਲ ਮਾਰਚ ‘ਚ ਚਲਾਉਣ ਦਾ ਐਲਾਨ ਕੀਤਾ ਹੈ। ਗ੍ਰਹਿ ਰਾਜ ਮੰਤਰੀ ਸ਼ਹਿਰਯਾਰ ਖਾਨ ਅਫਰੀਦੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਨੇ ਅੱਤਵਾਦ ਨੂੰ ਖ਼ਤਮ ਕਰਨ ਤੇ ਚੱਲ ਰਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਵਿਆਪਕ ਰਾਸ਼ਟਰੀ ਕਾਰਵਾਈ ਯੋਜਨਾ ਲਾਂਚ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਐਲਾਨ ਸਾਬਕਾ ਸਾਂਸਦ ਤੇ ਸੀਨੀਅਰ ਨੇਤਾ ਸਈਅਦ ਅਲੀ ਰਜਾ ਆਬਿਦੀ ਦੀ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਕੀਤਾ ਗਿਆ ਹੈ। ਪਿਛਲੇ ਮਹੀਨੇ ਦੌਰਾਨ ਸ੍ਰੀ ਆਬਿਦੀ ਚੌਥੇ ਅੱਤਵਾਦੀ ਹਮਲੇ ਦਾ ਸ਼ਿਕਾਰ ਹੋਏ ਹਨ। ਇਨ੍ਹਾਂ ਘਟਨਾਵਾਂ ਨੇ ਅੱਤਵਾਦ ਦੇ ਖਿਲਾਫ਼ ਦੇਸ਼ ਨੂੰ ਗੰਭੀਰ ਰੂਪ ‘ਚ ਸੋਚਣ ‘ਤੇ ਮਜ਼ਬੂਰ ਕੀਤਾ ਹੈ। ਮੰਤਰੀ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਯੋਜਨਾ ਨੂੰ ਬਿਹਤਰ ਬਣਾਉਣ ਲਈ ਦੇਸ਼ ਦੇ ਰਾਜਨੀਤਿਕ ਤੇ ਸੈਨਿਕ ਅਗਵਾਈ ਅਤੇ ਮੁੱਖ ਸੁਰੱਖਿਆ ਏਜੰਸੀਆਂ ਮੀਟਿੰਗ ਕਰਕੇ ਫੈਸਲਾ ਕਰਨਗੀਆਂ। (Pakistan)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।