
Panchayat Department Punjab: ਛੱਪੜਾਂ ਦੀ ਸੰਭਾਲ ਅਤੇ ਨਵੀਨੀਕਰਨ ਪਿੰਡਾਂ ਦੀ ਆਰਥਿਕਤਾ ਅਤੇ ਜ਼ਿੰਦਗੀ ਦਾ ਮਹੱਤਵਪੂਰਨ ਹਿੱਸਾ : ਸੌਂਦ
Panchayat Department Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ 13 ਹਜ਼ਾਰ ਪਿੰਡਾਂ ਵਿੱਚ 15 ਹਜ਼ਾਰ ਦੇ ਕਰੀਬ ਛੱਪੜਾਂ ਦੀ ਸਫ਼ਾਈ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕੀਤੀ ਜਾਵੇਗੀ ਅਤੇ ਇਸ ਲਈ ਨਰੇਗਾ ਦੀ ਲੇਬਰ ਦਾ ਸਹਾਰਾ ਵੀ ਲਿਆ ਜਾਵੇਗਾ। ਇਹ ਐਲਾਨ ਵਿਭਾਗੀ ਕੈਬਨਿਟ ਮੰਤਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ ਹੈ।
ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਪਿੰਡਾਂ ਦੀ ਸਾਰ ਨਹੀਂ ਲਈ ਅਤੇ 15-25 ਸਾਲਾਂ ਤੋਂ ਤਾਂ ਛੱਪੜਾਂ ਦੀ ਸਫਾਈ ਤੱਕ ਨਹੀਂ ਕੀਤੀ ਗਈ। ਜਿਸ ਕਾਰਨ ਇਨ੍ਹਾਂ ਛੱਪੜਾਂ-ਤਲਾਬਾਂ ਵਿੱਚੋਂ ਗੰਦੀ ਬਦਬੂ ਆਉਂਦੀ ਹੈ ਅਤੇ ਇਹ ਮੱਛਰਾਂ ਲਈ ਪ੍ਰਜਣਨ ਸਥਾਨ ਬਣ ਗਏ ਹਨ, ਜਿਸ ਕਾਰਨ ਇਹਨਾਂ ਦੇ ਆਲੇ-ਦੁਆਲੇ ਲੋਕਾਂ ਦਾ ਰਹਿਣਾ ਅਸੰਭਵ ਹੋ ਗਿਆ ਹੈ।
Panchayat Department Punjab
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15 ਹਜ਼ਾਰ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ ਕਰ ਦਿੱਤਾ ਹੈ।
Read Also : Temperature Punjab: ਫਿਰ ਵਧੀ ਗਰਮੀ, ਪੰਜਾਬ ਦਾ ਇਹ ਮਹਾਂਨਗਰ ਸਭ ਤੋਂ ਵੱਧ ਤਪਿਆ
ਉਨ੍ਹਾਂ ਕਿਹਾ ਕਿ ਇਨ੍ਹਾਂ ਛੱਪੜਾਂ ਵਿੱਚੋਂ 1100 ਦੇ ਕਰੀਬ ਛੱਪੜਾਂ ਵਿੱਚੋਂ ਪਹਿਲਾਂ ਹੀ ਗੰਦੇ ਪਾਣੀ ਦਾ ਨਿਕਾਸ ਕੀਤਾ ਜਾ ਚੁੱਕਾ ਹੈ ਅਤੇ 400 ਦੇ ਲਗਭਗ ਛੱਪੜਾਂ ਵਿੱਚੋਂ ਗਾਰ ਕੱਢੀ ਜਾ ਚੁੱਕੀ ਹੈ। ਲੋੜ ਮੁਤਾਬਕ ਛੱਪੜਾਂ ‘ਚੋਂ ਗਾਰ ਕੱਢਣ ਅਤੇ ਗੰਦਾ ਦਾ ਨਿਕਾਸ ਦੋਵੇਂ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵੱਡੇ ਕਾਰਜ ਦਾ ਨਿਰੀਖਣ ਉਨ੍ਹਾਂ ਨੇ ਖੁਦ ਬੀਤੇ ਦਿਨੀਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਵਿੱਚ ਗਰਾਊਂਡ ਜ਼ੀਰੋ ’ਤੇ ਜਾ ਕੇ ਕੀਤਾ ਹੈ। ਉਹ ਸਾਰੀ ਪ੍ਰਗਤੀ ਦੀ ਨਿੱਜੀ ਤੌਰ ’ਤੇ ਸਮੀਖਿਆ ਕਰਨ ਲਈ ਹੋਰ ਜ਼ਿਲ੍ਹਿਆਂ ਦਾ ਦੌਰਾ ਵੀ ਕਰਨਗੇ।
Panchayat Department Punjab
ਉਨ੍ਹਾਂ ਦੱਸਿਆ ਕਿ ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ। ਅਜਿਹੇ ਛੱਪੜਾਂ ਪਾਣੀ ਕਿਨਾਰਿਆਂ ਤੋਂ ਬਾਹਰ ਤੱਕ ਫੈਲਦਾ ਹੈ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ ਪਰ ਹੁਣ ਪੰਜਾਬ ਸਰਕਾਰ ਇਨ੍ਹਾਂ ਹਾਲਾਤਾਂ ਨੂੰ ਬਦਲਣ ਜਾ ਰਹੀ ਹੈ ਅਤੇ ਸਾਫ਼ ਤੇ ਸਿਹਤਮੰਦ ਵਾਤਾਵਰਨ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਸੌਂਦ ਨੇ ਦੱਸਿਆ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੇ 4573 ਕਰੋੜ ਰੁਪਏ ਦੇ ਬਜਟ ਨੂੰ ਪਿੰਡਾਂ ਦੇ ਵਿਕਾਸ ਲਈ ਮਨਜ਼ੂਰੀ ਦਿੱਤੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਜਿੱਥੇ ਵੀ ਲੋੜ ਪਵੇਗੀ, ਛੱਪੜਾਂ ਨੂੰ ਗਾਰ ਮੁਕਤ ਕਰੇਗੀ ਅਤੇ ਗੰਦਾ ਪਾਣੀ ਬਾਹਰ ਕੱਢੇਗੀ। ਇਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ ਅਤੇ ਪੰਜਾਬ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।