ਪੰਚਾਇਤੀ ਚੋਣਾਂ : 8 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ ਮੁੜ ਹੋਵੇਗੀ ਪੋਲਿੰਗ

Panchayat, elections, Polling, 14 places, districts

ਪੰਚਾਇਤੀ ਚੋਣਾਂ : 8 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ ਮੁੜ ਹੋਵੇਗੀ ਪੋਲਿੰਗ 
ਅਸ਼ਵਨੀ ਚਾਵਲਾ
ਚੰਡੀਗੜ੍ਹ, ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ 8 ਜ਼ਿਲਿਆਂ ਦੇ 14 ਬੂਥਾਂ ਉਤੇ ਸਰਪੰਚ ਅਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ 80.38 ਫੀਸਦੀ ਵੋਟਰਾਂ ਨੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।ਮਾਨਸਾ ਵਿੱਚ ਸਭ ਤੋਂ ਵੱਧ 88.21 ਫੀਸਦੀ ਅਤੇ ਸਭ ਤੋਂ ਘੱਟ ਪੋਲਿੰਗ ਤਰਨਤਾਰਨ ਵਿੱਚ 66.14  ਫੀਸਦੀ ਹੋਈ।
ਜਿਨ੍ਹਾ ਬੂਥਾਂ ‘ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਵੋਟਾਂ ਦੌਰਾਨ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ।ਇਨ੍ਹਾਂ 14 ਥਾਵਾਂ ‘ਤੇ ਭਲਕੇ 2 ਜਨਵਰੀ 2019 ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਅਤੇ ਬਲਾਕ ਹਰਸ਼ਾ ਛੀਨਾ ਦੀ ਗ੍ਰਾਮ ਪੰਚਾਇਤ ਦਾਲੇਹ ਦੀ ਸਮੁੱਚੀ ਪੰਚਾਇਤ, ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਗ੍ਰਾਮ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਅਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਅਤੇ 6 ਵਿੱਚ ਮੁੜ ਵੋਟਾਂ ਪੈਣਗੀਆਂ ਜਦਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਇਸੇ ਬਲਾਕ ਅਧੀਨ ਆਉਂਦੇ ਨਾਨਕਪੁਰਾ ਪਿੰਡ ਦੇ ਮੁਹੱਲਾ ਨਾਨਕਪੁਰਾ ਵਿੱਚ ਮੁੜ ਵੋਟਾਂ ਪੈਣਗੀਆਂ।
ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਗ੍ਰਾਮ ਪੰਚਾਇਤ ਲਈ ਵੋਟਾਂ ਪੈਣਗੀਆਂ।ਪਟਿਆਲਾ ਜ਼ਿਲ੍ਹੇ ਦੇ ਘਨੋਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਅਤੇ  ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਗ੍ਰਾਮ ਪੰਚਾਇਤ ਲਈ ਮੁੜ ਵੋਟਾਂ ਪੈਣਗੀਆਂ। ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 07 ਵਿੱਚ ਮੁੜ ਵੋਟਾਂ ਪੈਣਗੀਆਂ।ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਿੰਡ ਟਰੜਕ ਅਤੇ ਘਟੋਰ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ।
ਰਾਜ ਭਰ ਵਿੱਚੋਂ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਵਿੱਚ 75.16 ਫੀਸਦੀ, ਬਠਿੰਡਾ ਵਿੱਚ 84.75 ਫੀਸਦੀ, ਬਰਨਾਲਾ 81 ਫੀਸਦੀ, ਫਿਰੋਜ਼ਪੁਰ 81 ਫੀਸਦੀ, ਫਤਿਹਗੜ ਸਾਹਿਬ 83.89 ਫੀਸਦੀ, ਫਰੀਦਕੋਟ 83.15 ਫੀਸਦੀ, ਫਾਜ਼ਿਲਕਾ

86 ਫੀਸਦੀ, ਗੁਰਦਾਸਪੁਰ 78 ਫੀਸਦੀ,ਹਸ਼ਿਆਰਪੁਰ 74.10 ਫੀਸਦੀ, ਜਲੰਧਰ 75.21 ਫੀਸਦੀ, ਕਪੂਰਥਲਾ 77.03 ਫੀਸਦੀ,ਲੁਧਿਆਣਾ 77.92 ਫੀਸਦੀ, ਮੋਗਾ 81.21 ਫੀਸਦੀ, ਮੁਕਤਸਰ ਸਾਹਿਬ 84.32 ਫੀਸਦੀ, ਮਾਨਸਾ 88.21 ਫੀਸਦੀ, ਪਟਿਆਲਾ 82 ਫੀਸਦੀ, ਪਠਾਨਕੋਟ 82 ਫੀਸਦੀ, ਰੂਪਨਗਰ 81.6 ਫੀਸਦੀ,ਸੰਗਰੂਰ 86.55 ਫੀਸਦੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 84 ਫੀਸਦੀ,ਸ਼ਹੀਦ ਭਗਤ ਸਿੰਘ ਨਗਰ 75.22 ਫੀਸਦੀ ਅਤੇ ਤਰਨਤਾਰਨ ਵਿੱਚ 66.14  ਫੀਸਦੀ ਵੋਟਿੰਗ ਹੋਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰ

ਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

 

LEAVE A REPLY

Please enter your comment!
Please enter your name here