ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਜਾਰੀ ਕੀਤੇ ਨੋਟੀਫੀਕੇਸ਼ਨ
ਚੰਡੀਗੜ। ਪੰਜਾਬ ਦੀਆਂ 13 ਹਜ਼ਾਰ ਤੋਂ ਜਿਆਦਾ ਪਿੰਡਾ ਦੀਆਂ ਪੰਚਾਇਤਾਂ ਦੀ ਚੋਣ ਕਰਵਾਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਰਾਹੀਂ ਸੂਬਾ ਚੋਣ ਕਮਿਸ਼ਨ ਨੂੰ 31 ਦਸੰਬਰ ਤੋਂ ਪਹਿਲਾਂ ਪਹਿਲਾਂ ਪੰਚਾਇਤੀ ਚੋਣਾਂ ਨੂੰ ਮੁਕੰਮਲ ਕਰਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਚੋਣਾਂ ਕਰਵਾਉਣ ਲਈ 15 ਦਸੰਬਰ ਆਖ਼ਰੀ ਤਾਰੀਕ ਤੈਅ ਕੀਤੀ ਗਈ ਸੀ ਪਰ ਬੀਤੇ ਦਿਨੀਂ ਦੁਬਾਰਾ ਕੀਤੇ ਗਏ ਨੋਟੀਫੀਕੇਸ਼ਨ ਵਿੱਚ ਆਖ਼ਰੀ ਤਰੀਕ 31 ਦਸੰਬਰ ਤੈਅ ਕੀਤੀ ਗਈ ਹੈ।
ਇਥੇ ਦੱਸਣਯੋਗ ਹੈ ਕਿ ਪੰਜਾਬ ਵਿੱਚ 13 ਹਜ਼ਾਰ ਤੋਂ ਜਿਆਦਾ ਪਿੰਡਾਂ ਦੀਆਂ ਪੰਚਾਇਤਾਂ ਨੂੰ 16 ਜੁਲਾਈ ਨੂੰ ਭੰਗ ਕਰਕੇ ਪ੍ਰਸ਼ਾਸਕ ਲਗਾ ਦਿੱਤੇ ਗਏ ਸਨ। ਜਿਸ ਤੋਂ ਬਾਅਦ ਹੁਣ ਤੱਕ ਪਿੰਡਾਂ ਵਿੱਚ ਪੰਚਾਇਤਾਂ ਦਾ ਸਾਰਾ ਕੰਮਕਾਜ ਪ੍ਰਸ਼ਾਸਕ ਹੀ ਚਲਾ ਰਹੇ ਹਨ। Election
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।