ਪੰਚਾਇਤੀ ਚੋਣਾਂ ਦਸੰਬਰ ਤੋਂ ਪਹਿਲਾਂ ਹੋਣਗੀਆਂ : ਬਾਜਵਾ

Panchayat, Elections, Held, December, Bajwa

ਜਗਰਾਓਂ ਲੁਧਿਆਣਾ, (ਰਾਮ ਗੋਪਾਲ ਰਾਏਕੋਟੀ)। ਸ਼ਹਿਰੀ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ‘ਚ ਗ੍ਰਾਮ ਪੰਚਾਇਤ ਚੋਣਾਂ ਇਸੇ ਸਾਲ ਨਵੰਬਰ ਦੇ ਆਖਰੀ ਹਫਤੇ ਜਾ ਦਸੰਬਰ ਤੋਂ ਪਹਿਲੇ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਲਈ ਕਾਨੂਨ ‘ਚ ਕੁਝ ਜਰੂਰੀ ਬਦਲਾਅ ਕੀਤੇ ਜਾਣੇ ਸਨ, ਜਿਨ੍ਹਾਂ ਨੂੰ ਕਰਨ ਉਪਰੰਤ ਦੋ ਦਿਨ ਪਹਿਲਾਂ ਰਾਜ ਸਰਕਾਰ ਨੇ ਇਸ ਸਬੰਧੀ ਆਰਡੀਨੈਂਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਗ੍ਰਾਮ ਪੰਚਾਇਤ ਚੋਣਾਂ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ। ਜਗਰਾਓਂ ਨੇੜੇ ਜੀਐੱਚਜੀ ਅਕੈਡਮੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਉਨ੍ਹਾਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਅਜਾਦ ਮਾਹੌਲ ‘ਚ ਕਰਵਾਈਆਂ ਜਾਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਾਉਣ ਦੀ ਕਾਰਵਾਈ ਗ੍ਰਾਮ ਪੰਚਾਇਤ ਚੋਣਾਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਪੂਰੀ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਸ੍ਰੋਮਣੀ ਅਕਾਲੀ ‘ਤੇ ਤੰਜ ਕਸਦਿਆਂ ਕਿਹਾ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਹੁਣ?ਕਾਂਗਰਸ ਦੇ ਮੁਕਾਬਲੇ ਯੋਗ ਨਹੀਂ ਰਹੀਆਂ ਉਹਨਾਂ ਕਿਹਾ ਕਿ ਬਹੁਤ ਸਾਰੇ ਸੀਨੀਅਰ ਅਕਾਲੀ ਆਗੂ ਅਕਾਲੀ ਦਲ ਨੂੰ ਛੱਡ ਰਹੇ ਹਨ ਕਿਉਂਕਿ ਉਹ ਬਾਦਲਾਂ ਦੀ ਅਗਵਾਈ ਵਾਲੀ ਪਾਰਟੀ ਨਾਲ ਜੁੜੇ ਨਹੀਂ ਰਹਿਣਾ ਚਾਹੁੰਦੇ।