ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ (Vigilance) ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜ਼ਿਲ੍ਹਾ ਤਰਨਤਾਰਨ ਨੂੰ ਉਸ ਦੀ ਆਮਦਨ ਦੇ ਜਾਣੰੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ (Vigilance) ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭਿ੍ਰਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47,65,188 ਰੁਪਏ ਸੀ ਅਤੇ ਕੁੱਲ ਖਰਚਾ 1,06,98,926 ਰੁਪਏ ਪਾਇਆ ਗਿਆ।
ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈੱਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜਮ ਵੱਲੋਂ ਕੀਤੇ ਗਏ ਕੁੱਲ ਖਰਚੇ ਵਿੱਚ 59,33,738 ਰੁਪਏ ਦਾ ਵੱਧ ਖਰਚਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜਮ ਹਰਦਿਆਲ ਸਿੰਘ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।