Punjab Panchayat News: ਹਲਕਾ ਅਮਲੋਹ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਹਰ ਸਹਿਯੋਗ ਦਿੱਤਾ ਜਾਵੇਗਾ : ਵਿਧਾਇਕ ਗੈਰੀ ਬੜਿੰਗ

Punjab Panchayat News
ਅਮਲੋਹ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਪਿੰਡ ਹੈਬਤਪੁਰ ਦੇ ਸਰਪੰਚ ਮਨਿੰਦਰ ਸਿੰਘ ਹੁੰਦਲ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਪਿੰਡ ਹੈਬਤਪੁਰ ਦੇ ਸਰਪੰਚ ਮਨਿੰਦਰ ਹੁੰਦਲ ਅਤੇ ਪੰਚਾਂ ਦਾ ਵਿਧਾਇਕ ਗੈਰੀ ਬੜਿੰਗ ਨੇ ਕੀਤਾ ਸਨਮਾਨ

Punjab Panchayat News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਪਿੰਡ ਹੈਬਤਪੁਰ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਦੇ ਸਰਪੰਚ ਮਨਿੰਦਰ ਸਿੰਘ ਹੁੰਦਲ ਅਤੇ ਪੰਚਾਂ ਦਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਉਥੇ ਹੀ ਪੰਚਾਇਤ ਨੂੰ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੀ ਅਪੀਲ ਕੀਤੀ ਗਈ ਸੀ ਜਿਸ ਉਪਰ ਪੰਜਾਬ ਦੇ ਲੋਕਾਂ ਨੇ ਅਮਲ ਕਰਦੇ ਹੋਏ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਵੱਡੀ ਗਿਣਤੀ ਚੁਣੀਆਂ ਗਈਆਂ ਹਨ ਅਤੇ ਅਜਿਹਾ ਕਰਕੇ ਪਿੰਡਾਂ ਦੇ ਲੋਕਾਂ ਨੇ ਇਕਜੁਟਤਾ ਦਾ ਸਬੂਤ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Sangrur News: ਔਰਤ ਨੇ ਦਿੱਤਾ 3 ਬੱਚਿਆਂ ਨੂੰ ਜਨਮ, 6 ਘੰਟਿਆਂ ਬਾਅਦ ਹੋਇਆ ਇਹ ਕੁਝ

ਉਹਨਾਂ ਅੱਗੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਸਾਡੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਹਲਕਾ ਅਮਲੋਹ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਰਪੰਚ ਮਨਿੰਦਰ ਸਿੰਘ ਹੁੰਦਲ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਇਸ ਨਵੀਂ ਜਿੰਮੇਵਾਰੀ ਨੂੰ ਨਿਭਾਉਣਗੇ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਪਣੇ ਪਿੰਡ ਨੂੰ ਇੱਕ ਨਵੀਂ ਦਿੱਖ ਦੇਣਗੇ ਅਤੇ ਪਿੰਡ ਵਾਸੀਆਂ ਦੀਆਂ ਆਸਾ ਉਮੀਦਾਂ ਉੱਪਰ ਪੰਚਾਇਤ ਖਰਾ ਉਤਰੇਗੀ। ਇਸ ਮੌਕੇ ਬਲਾਕ ਪ੍ਰਧਾਨ ਰਣਧੀਰ ਸਿੰਘ ਨਰਾਇਣਗੜ੍ਹ, ਜਗਦੀਪ ਸਿੰਘ ਰਹਿਲ ,ਜਗਦੇਵ ਸਿੰਘ ਜੱਗਾ, ਪ੍ਰਗਟ ਸਿੰਘ ਲੋਚਮ ਪੰਚ, ਗੁਰਵਿੰਦਰ ਸਿੰਘ ਰਹਿਲ ਪੰਚ, ਬੇਅੰਤ ਸਿੰਘ ਸਿਆਣ ਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਵਰਕਰ ਮੌਜੂਦ ਸਨ। Punjab Panchayat News