War on Drugs Campaign: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਪੰਚਾਇਤਾਂ ਵੱਲੋਂ ਡਟਵਾਂ ਸਮੱਰਥਨ

War on Drugs Campaign
War on Drugs Campaign: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਪੰਚਾਇਤਾਂ ਵੱਲੋਂ ਡਟਵਾਂ ਸਮੱਰਥਨ

War on Drugs Campaign: ਸਰਪੰਚ ਵੱਲੋਂ ਨਸ਼ਾ ਤਸਕਰਾਂ ਨੂੰ ਫ਼ੜਨ ’ਚ ਸਹਿਯੋਗ ਕਰਨ ਵਾਲੇ ਨੂੰ 11 ਹਜ਼ਾਰ ਦੇ ਇਨਾਮ ਦਾ ਐਲਾਨ

  • ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਤੱਕ ਚੁੱਪ ਨਹੀਂ ਬੈਠੇਗੀ : ਅਮਨ ਅਰੋੜਾ | War on Drugs Campaign

War on Drugs Campaign: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਤੇ ਕਸਬਿਆਂ ਵਿੱਚ ਭਰਵਾਂ ਹੰਗਾਰਾ ਪਾਇਆ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੀ ਤਸਕਰੀ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ। ਜਿੱਥੇ ਪੰਚਾਇਤਾਂ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦੇਣ ਤੇ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਤੇ ਪਾਸ ਕੀਤੇ ਜਾ ਰਹੇ ਹਨ ਉੱਥੇ ਪੰਚਾਇਤਾਂ ਤੇ ਸ਼ਹਿਰ ਦੇ ਪਤਵੰਤਿਆਂ ਨੇ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Read Also : Haryana Government News: ਨਾਇਬ ਸਰਕਾਰ ਨੇ ਹਰਿਆਣਾ ’ਚ ਬਣਾਈ ਕਮੇਟੀ, ਹੋਣ ਜਾ ਰਿਹੈ ਵੱਡਾ ਬਦਲਾਅ

ਨੇੜਲੇ ਪਿੰਡ ਮਾਡਲ ਟਾਊਨ ਸ਼ੇਰੋਂ ਦੇ ਨੌਜਵਾਨ ਸਿਕੰਦਰ ਸਿੰਘ ਦੀ ਸਰਪੰਚ ਪਤਨੀ ਜਸਪ੍ਰੀਤ ਕੌਰ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਨਵੀਂ ਪਹਿਲਕਦਮੀ ਕੀਤੀ ਹੈ, ਜਿਸ ਵਿੱਚ ਨਸ਼ਾ ਤਸਕਰਾਂ ਨੂੰ ਫੜਨ ’ਚ ਮਦਦ ਕਰਨ ਵਾਲਿਆਂ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਸਰਪੰਚ ਜਸਪ੍ਰੀਤ ਕੌਰ ਨੇ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਦੱਸਣ ਵਾਲਿਆਂ ਦਾ ਨਾਮ ਗੁਪਤ ਰੱਖਣ ਅਤੇ ਉਸਨੂੰ ਇਨਾਮੀ ਰਾਸ਼ੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਅਸੀਂ ਨਸ਼ਾ ਤਸਕਰਾਂ ਨੂੰ ਜੇਲ੍ਹ ਵਿੱਚ ਸੁੱਟ ਸਕੀਏ ਤੇ ਆਪਣੇ ਨੌਜਵਾਨਾਂ ਨੂੰ ਇਸ ਬੁਰੀ ਆਦਤ ਤੋਂ ਬਚਾ ਸਕੀਏ।

War on Drugs Campaign

ਬ੍ਰਦਰਲੀ ਬ੍ਰਾਹਮਣ ਵਰਤਾਫ ਉਬਰਾਓ (ਰਜਿ) ਸੁਨਾਮ ਦੇ ਪ੍ਰਧਾਨ ਸੰਦੀਪ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡੀ ਸਭਾ ਵੱਲੋਂ ਇਸ ਮੁਹਿੰਮ ਦਾ ਪ੍ਰਸ਼ਾਸਨ ਤੇ ਸਰਕਾਰ ਦਾ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਨਸ਼ਾ ਤਸਕਰਾਂ ਨੂੰ ਚੇਤਾਵਨੀ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਫਿਰ ਨਸ਼ੇ ਵੇਚਣਾ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਦੋਂ ਤੱਕ ਚੁੱਪ ਨਹੀਂ ਬੈਠੇਗੀ ਜਦੋਂ ਤੱਕ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਪੂਰੀ ਤਰ੍ਹਾਂ ਖਤਮ ਨਹੀਂ ਕਰ ਦਿੱਤਾ ਜਾਂਦਾ। ਉਨ੍ਹਾਂ ਸਮੁੱਚੇ ਪੰਜਾਬ ਦੇ ਲੋਕਾਂ ਤੇ ਸਮਾਜ ਦੇ ਹਰ ਵਰਗ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here