ਸਾਡੇ ਨਾਲ ਸ਼ਾਮਲ

Follow us

12.1 C
Chandigarh
Sunday, January 18, 2026
More
    Home Breaking News ਇੱਕੋ ਪਰਿਵਾਰ ਦ...

    ਇੱਕੋ ਪਰਿਵਾਰ ਦੇ 5 ਮੈਂਬਰਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਲੋਕਾਂ ’ਚ ਦਹਿਸ਼ਤ

    Madhya Pradesh
    ਇੱਕੋ ਪਰਿਵਾਰ ਦੇ 5 ਮੈਂਬਰਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਲੋਕਾਂ ’ਚ ਦਹਿਸ਼ਤ

    ਅਲੀਰਾਜਪੁਰ (ਏਜੰਸੀ)। ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅੱਜ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਮੁਤਾਬਕ ਰੌੜੀ ਪਿੰਡ ‘ਚ ਇਕ ਘਰ ‘ਚੋਂ 5 ਲੋਕਾਂ ਦੀਆਂ ਲਾਸ਼ਾਂ ਮਿਲਣ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਲਾਸ਼ਾਂ ਘਰ ‘ਚ ਲਟਕਦੀਆਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਰਾਕੇਸ਼, ਉਸ ਦੀ ਪਤਨੀ ਲਲਿਤਾ, ਬੇਟੀ ਲਕਸ਼ਮੀ, ਪੁੱਤਰ ਅਕਸ਼ੈ ਅਤੇ ਪ੍ਰਕਾਸ਼ ਵਜੋਂ ਹੋਈ ਹੈ।  Madhya Pradesh

    ਇਹ ਵੀ ਪੜ੍ਹੋ: ਸਾਵਧਾਨ! ਇਸ ਤਰ੍ਹਾਂ ਵੀ ਹੋ ਸਕਦੀ ਐ ਠੱਗੀ, 13 ਲੱਖ ਦਾ ਲੱਗਿਆ ਚੂਨਾ

    ਸੂਤਰਾਂ ਨੇ ਮੁੱਢਲੀ ਜਾਂਚ ਦੇ ਹਵਾਲੇ ਨਾਲ ਦੱਸਿਆ ਕਿ ਸਵੇਰੇ ਮਕਾਨ ’ਚ ਕਿਸੇ ਵਿਅਕਤੀ ਦੇ ਪਹੁੰਚਣ ’ਤੇ ਦਰਵਾਜ਼ਾ ਨਹੀਂ ਖੁੱਲ੍ਹਿਆ। ਇਸ ਤੋਂ ਬਾਅਦ ਸ਼ੱਕ ਹੋਇਆ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦਰਵਾਜ਼ਾ ਖੋਲ੍ਹਿਆ ਤਾਂ ਘਰ ‘ਚੋਂ ਪੰਜਾਂ ਮੈਂਬਰਾਂ ਦੀਆਂ ਲਾਸ਼ਾਂ ਪਈਆਂ ਸਨ। ਪੁਲਿਸ ਨੇ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। Madhya Pradesh

    LEAVE A REPLY

    Please enter your comment!
    Please enter your name here